ਨਾਬਾਲਗ ਲੜਕੀ ਅਗਵਾ ਕਰਨ ਦੇ ਦੋਸ਼ ਹੇਠ ਕੇਸ
ਤਰਨ ਤਾਰਨ: ਝਬਾਲ ਪੁਲੀਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਹੇਠ ਝਬਾਲ ਕਲਾਂ ਦੇ ਵਾਸੀ ਅਮਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ| ਪੀੜਤ ਲੜਕੀ ਦੇ ਪਿਤਾ ਨੇ ਇਸ ਸਬੰਧੀ ਦੱਸਿਆ ਕਿ ਮੁਲਜ਼ਮ ਨੇ ਉਸ...
Advertisement
ਤਰਨ ਤਾਰਨ: ਝਬਾਲ ਪੁਲੀਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਹੇਠ ਝਬਾਲ ਕਲਾਂ ਦੇ ਵਾਸੀ ਅਮਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ| ਪੀੜਤ ਲੜਕੀ ਦੇ ਪਿਤਾ ਨੇ ਇਸ ਸਬੰਧੀ ਦੱਸਿਆ ਕਿ ਮੁਲਜ਼ਮ ਨੇ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ| ਝਬਾਲ ਪੁਲੀਸ ਦੇ ਅਧਿਕਾਰੀ ਏਐੱਸਆਈ ਪੂਰਨ ਸਿੰਘ ਨੇ ਮੁਲਜ਼ਮ ਖ਼ਿਲਾਫ਼ ਦਫ਼ਾ 363 ਤੇ 366 ਅਧੀਨ ਇਕ ਕੇਸ ਦਰਜ ਕੀਤਾ ਹੈ| ਪੀੜਤ ਲੜਕੀ ਦੇ ਪਿਤਾ ਨੇ ਪੁਲੀਸ ’ਤੇ ਉਸ ਨੂੰ ਖੱਜਲ ਖੁਆਰ ਕਰਨ ਦਾ ਦੋਸ਼ ਵੀ ਲਾਇਆ। -ਪੱਤਰ ਪ੍ਰੇਰਕ
Advertisement
Advertisement