ਕੱਪੜਿਆਂ ਦੇ ਗੋਦਾਮ ਵਿੱਚ ਅੱਗ ਲੱਗੀ

ਪਠਾਨਕੋਟ ਦੇ ਪੋਸਟ ਆਫਿਸ ਬਾਜ਼ਾਰ ਵਿੱਚ ਵਾਪਰੀ ਘਟਨਾ

ਕੱਪੜਿਆਂ ਦੇ ਗੋਦਾਮ ਵਿੱਚ ਅੱਗ ਲੱਗੀ

ਅੱਗ ਲੱਗਣ ਕਾਰਨ ਗੋਦਾਮ ਵਿੱਚ ਸੜਦਾ ਹੋਇਆ ਸਾਮਾਨ।

ਐਨਪੀ ਧਵਨ
ਪਠਾਨਕੋਟ, 28 ਜੁਲਾਈ

ਇਥੇ ਪੋਸਟ ਆਫਿਸ ਬਾਜ਼ਾਰ ਵਿੱਚ ਮਹਾਜਨ ਗਾਰਮੈਂਟਸ ਦੀ ਦੁਕਾਨ ਦੀ ਛੱਤ ’ਤੇ ਸਥਿਤ ਗੋਦਾਮ ਵਿੱਚ ਅੱਜ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ-ਸਰਕਟ ਹੋਣਾ ਸਮਝਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਕਾਫ਼ੀ ਮੁਸ਼ੱਕਤ ਮਗਰੋਂ ਅੱਗ ਨੂੰ ਬੁਝਾਇਆ ਅਤੇ ਉਸ ਨੂੰ ਅੱਗੇ ਵਧਣ ਤੋਂ ਰੋਕਿਆ। ਦੁਕਾਨ ਦੇ ਮਾਲਕ ਪ੍ਰਵੀਨ ਮਹਾਜਨ ਨੇ ਦੱਸਿਆ ਕਿ ਅੱਜ ਸਵੇਰੇ ਬਾਰਸ਼ ਕਾਰਨ ਉਹ ਘਰ ਹੀ ਸੀ ਕਿ ਕਿਸੇ ਨੇ ਫੋਨ ’ਤੇ ਸੂਚਿਤ ਕੀਤਾ ਕਿ ਦੁਕਾਨ ਦੇ ਗੋਦਾਮ ਵਿੱਚੋਂ ਧੂੰਆ ਨਿਕਲ ਰਿਹਾ ਹੈ। ਉਹ ਤੁਰੰਤ ਦੁਕਾਨ ’ਤੇ ਪਹੁੰਚਿਆ ਤਾਂ ਦੇਖਿਆ ਕਿ ਦੁਕਾਨ ਦੀ ਛੱਤ ’ਤੇ ਬਣੇ ਗੋਦਾਮ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਉਸ ਨੇ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ। ਜਦੋਂ ਤੱਕ ਫਾਇਰ ਬ੍ਰਿਗੇਡ ਅੱਗ ’ਤੇ ਕਾਬੂ ਪਾਉਂਦੀ, ਦੁਕਾਨ ਵਿੱਚ ਰੱਖੇ ਸਾਰੇ ਰੈਡੀਮੇਡ ਸੂਟ ਸੜ ਦੇ ਸੁਆਹ ਹੋ ਗਏ ਸਨ। ਉਸ ਨੇ ਦੱਸਿਆ ਕਿ ਅੱਗ ਕਾਰਨ ਉਸ ਦਾ ਵੱਡਾ ਵਿੱਤੀ ਨੁਕਸਾਨ ਹੋਇਆ ਹੈ।

ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਸ ਨੇ ਦੁਕਾਨ ਮਾਲਕ ਨੂੰ ਸਹਾਇਤਾ ਦਾ ਭਰੋਸਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All