ਸਕੂਲ ’ਚ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ
ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿੱਚ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ‘ਆਪਣਾ ਪੰਜਾਬ...
ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿੱਚ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ‘ਆਪਣਾ ਪੰਜਾਬ ਫਾਊਡੇਸ਼ਨ' ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਸੱਦੇ ’ਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬੀ ਅਧਿਆਪਕਾ ਮਨਦੀਪ ਕੌਰ ਨੇ ਬਾਬਾ ਫ਼ਰੀਦ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਪਰੰਤ ਦਸਵੀਂ ਜਮਾਤ ਦੀ ਵਿਦਿਆਰਥਣ ਮਨਰੋਜ਼ ਕੌਰ ਨੇ ਬਾਬਾ ਫ਼ਰੀਦ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਦਸਵੀਂ ਜਮਾਤ ਦੀ ਵਿਦਿਆਰਥਣ ਤਰਨਦੀਪ ਕੌਰ ਅਤੇ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਭਾਸ਼ਣ ਅਤੇ ਕਵਿਤਾ ਪੇਸ਼ ਕੀਤੇ। ਸਕੂਲ ਦੇ ਬੱਚਿਆਂ ਵੱਲੋਂ ਇੱਕ ਲੋਕ-ਗੀਤ ਵੀ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿੱਚ ਮਾਂ-ਬੋਲੀ ਪੰਜਾਬੀ ਦੇ ਕੁਝ ਸਲੋਗਨ ਬੋਲ ਕੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਹ ਵੀ ਸਮਝਾਇਆ ਗਿਆ ਕਿ ਮਾਂ-ਬੋਲੀ ਸਾਡੇ ਸਭ ਤੋਂ ਵੱਡੇ ਸੰਸਕਾਰ, ਸਾਂਝ ਅਤੇ ਪਹਿਚਾਣ ਦਾ ਸਰੋਤ ਹੈ। ਪੰਜਾਬੀ ਅਧਿਆਪਕਾ ਪਰਮਿੰਦਰ ਕੌਰ ਨੇ ਪ੍ਰੋਗਰਾਮ ਦੇ ਅੰਤ ਵਿੱਚ ਵਿਸ਼ਵ ਪੰਜਾਬੀ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਜਿਵੇਂ ਮਾਂ ਦਾ ਦਰਜਾ ਕਿਸੇ ਹੋਰ ਔਰਤ ਨੂੰ ਨਹੀਂ ਦਿੱਤਾ ਜਾ ਸਕਦਾ, ਉਸੇ ਤਰ੍ਹਾਂ ਦੁਨੀਆ ਦੀ ਕਿਸੇ ਵੀ ਬੋਲੀ ਨੂੰ ਅਸੀਂ ਮਾਂ ਬੋਲੀ ਦੀ ਜਗ੍ਹਾ ਨਹੀਂ ਦੇ ਸਕਦੇ। ਹਰ ਵਿਅਕਤੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਿਚ ਆਪਣੀ ਸਕਾਰਾਤਮਕ ਭੂਮਿਕਾ ਨਿਭਾਉਂਦਾ ਰਹੇ। ਉਨ੍ਹਾਂ ਕਿਹਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਤੇ ਪ੍ਰਿੰਸੀਪਲ ਡਾ.ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੀ ਮਾਤ-ਭਾਸ਼ਾ ਅਤੇ ਸੰਸਕ੍ਰਿਤੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸਭ ਨੂੰ ਬਾਬਾ ਫਰੀਦ ਜੀ ਦੀ ਬਾਣੀ ਤੋਂ ਸਿੱਖਿਆ ਲੈਣ ਲਈ ਕਿਹਾ। ਇਸ ਮੌਕੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।