ਫਗਵਾੜਾ-ਜਲੰਧਰ ਮਾਰਗ ’ਤੇ ਕਾਰ ਨੂੰ ਅੱਗ ਲੱਗੀ
ਫਗਵਾੜਾ-ਜਲੰਧਰ ਮਾਰਗ ’ਤੇ ਅੱਜ ਫਲਾਈਓਵਰ ’ਤੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ’ਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਮੌਕੇ ’ਤੇ ਪੁੱਜੀ ਫ਼ਾਇਰ ਬ੍ਰਿਗੇਡ ਨੇ ਅੱਗ ਬੁਝਾਈ।...
Advertisement
ਫਗਵਾੜਾ-ਜਲੰਧਰ ਮਾਰਗ ’ਤੇ ਅੱਜ ਫਲਾਈਓਵਰ ’ਤੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ’ਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਮੌਕੇ ’ਤੇ ਪੁੱਜੀ ਫ਼ਾਇਰ ਬ੍ਰਿਗੇਡ ਨੇ ਅੱਗ ਬੁਝਾਈ। ਫਾਇਰ ਅਧਿਕਾਰੀ ਨਿਤਿਨ ਸ਼ਿੰਗਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਫਲਾਈਓਵਰ ’ਤੇ ਇੱਕ ਕਾਰ ’ਚ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਰਵਾਨਾ ਹੋਈ। ਉਨ੍ਹਾਂ ਦੱਸਿਆ ਕਿ ਕਾਰ ’ਚ ਸਵਾਰ ਇੱਕ ਪਰਿਵਾਰ ਖੰਨਾ ਤੋਂ ਜਲੰਧਰ ਨੂੰ ਜਾ ਰਿਹਾ ਸੀ ਤੇ ਅਚਾਨਕ ਪੁਲ ’ਤੇ ਕਾਰ ’ਚੋਂ ਧੂੰਆਂ ਨਿਕਲਣ ਲੱਗ ਪਿਆ ਜਿਸ ਤੋਂ ਬਾਅਦ ਉਸ ’ਚ ਅੱਗ ਲੱਗ ਗਈ ਉਨ੍ਹਾਂ ਦੱਸਿਆ ਕਿ ਕਾਰ ’ਚ ਸਵਾਰ ਵਿਅਕਤੀ ਤੁਰੰਤ ਕਾਰ ਤੋਂ ਬਾਹਰ ਨਿਕਲ ਆਏ, ਜਿਸ ਕਰਕੇ ਇੱਕ ਵੱਡਾ ਹਾਦਸਾ ਟਲ ਗਿਆ। ਸਾਰੇ ਪਰਿਵਾਰ ਦੇ ਮੈਂਬਰ ਸੁਰੱਖਿਅਤ ਹਨ। ਜਾਣਕਾਰੀ ਅਨੁਸਾਰ ਜਦੋਂ ਤੱਕ ਅੱਗ ਬੁਝਾਈ ਗਈ ਉਦੋਂ ਤੱਕ ਕਾਰ ਸੜ ਕੇ ਸੁਆਹ ਹੋ ਗਈ ਸੀ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
Advertisement
Advertisement
