ਜ਼ਹਿਰੀਲੀ ਦਵਾਈ ਪੀਣ ਵਾਲੇ ਵਿਅਕਤੀ ਨੇ ਦਮ ਤੋੜਿਆ
ਪਰਿਵਾਰ ਨੇ ਇਨਸਾਫ਼ ਮੰਗਿਆ
Advertisement
ਪਿੰਡ ਅਲੀਸ਼ੇਰ ਵਿੱਚ ਪੇਂਟ ਦਾ ਕੰਮ ਕਰਨ ਵਾਲੇ ਛਿੰਦਾ ਨਾਂ ਦੇ ਵਿਅਕਤੀ, ਜਿਸ ਨੇ ਕੁਝ ਦਿਨ ਪਹਿਲਾਂ ਜ਼ਹਿਰੀਲੀ ਦਵਾਈ ਪੀ ਲਈ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਦੌਰਾਨ ਉਸ ਦੀ ਵੀਡੀਓ ਵਾਇਰਲ ਹੋਈ ਜਿਸ ਵਿੱਚ ਉਹ ਪਿੰਡ ਦੇ ਹੀ ਪਿਓ-ਪੁੱਤ ’ਤੇ ਦੋਸ਼ ਲਗਾ ਰਿਹਾ ਸੀ ਕਿ ਉਨ੍ਹਾਂ ਵੱਲੋਂ ਉਸ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਨੇ ਕਿਸੇ ਦੇ ਪੈਸੇ ਦੇਣੇ ਸਨ ਪਰ ਇਨ੍ਹਾਂ ਪਿਓ ਪੁੱਤ ਦਾ ਉਨ੍ਹਾਂ ਪੈਸਿਆਂ ਨਾਲ ਕੋਈ ਵਾਸਤਾ ਨਹੀਂ ਹੈ। ਫਿਰ ਵੀ ਉਹ ਉਸ ਨੂੰ ਉਸ ਦੇ ਮਾਲਕ ਦੀ ਦੁਕਾਨ ’ਤੇ ਆ ਕੇ ਜ਼ਲੀਲ ਕੀਤਾ ਗਿਆ ਜਿਸ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕ ਰਿਹਾ ਹੈ।
ਉੱਧਰ ਛਿੰਦਾ ਦੇ ਬੇਟੇ ਲਵ ਅਤੇ ਪਤਨੀ ਅੰਜੂ ਨੇ ਦੱਸਿਆ ਕਿ ਪਿੰਡ ਦੇ ਹੀ ਦੋ ਵਿਅਕਤੀਆਂ ਵੱਲੋਂ ਛਿੰਦਾ ਨੂੰ ਤੰਗ ਕੀਤਾ ਜਾਂਦਾ ਸੀ ਅਤੇ ਕਿਸੇ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਇਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਇਸ ਕਾਰਨ ਬੀਤੇ ਦਿਨੀਂ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਤੇ ਫਿਰ ਨਿੱਜੀ ਹਸਪਤਾਲ ਲਿਆਂਦਾ ਗਿਆ। ਹਾਲਤ ਜ਼ਿਆਦਾ ਵਿਗੜਣ ’ਤੇ ਜਦੋਂ ਉਸ ਨੂੰ ਲੁਧਿਆਣੇ ਲਿਜਾਇਆ ਜਾ ਰਿਹਾ ਸੀ ਤਾਂ ਰਾਹ ਵਿੱਚ ਹੀ ਉਸ ਦੀ ਮੌਤ ਹੋ ਗਈ। ਉੱਧਰ ਸਬੰਧਿਤ ਜੌੜਾ ਚੌਕੀ ਦੇ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਛਿੰਦੇ ਦੇ ਬਿਆਨ ਸਰਕਾਰੀ ਹਸਪਤਾਲ ਵਿੱਚ ਜਾ ਕੇ ਲਏ ਗਏ ਸਨ। ਹੁਣ ਉਸ ਦੀ ਮੌਤ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
