ਸ਼ਰਾਬ ਦੇ ਪੁਰਾਣੇ ਅਤੇ ਨਵੇਂ ਠੇਕੇਦਾਰਾਂ ਵਿਚਾਲੇ ਝਗੜਾ, ਗੋਲੀ ਚੱਲੀ

ਸ਼ਰਾਬ ਦੇ ਪੁਰਾਣੇ ਅਤੇ ਨਵੇਂ ਠੇਕੇਦਾਰਾਂ ਵਿਚਾਲੇ ਝਗੜਾ, ਗੋਲੀ ਚੱਲੀ

ਕਬਜ਼ੇ ਵਿੱਚ ਲਿਆ ਗਿਆ ਟਰੱਕ ਅਤੇ ਸ਼ਰਾਬ ਦੀਆਂ ਪੇਟੀਆਂ।

ਐਨਪੀ ਧਵਨ
ਪਠਾਨਕੋਟ, 1 ਜੁਲਾਈ

ਸ਼ਰਾਬ ਦੇ ਨਵੇਂ ਠੇਕੇਦਾਰਾਂ ਵੱਲੋਂ ਅੱਜ ਪਹਿਲੇ ਦਿਨ ਦੀ ਸ਼ੁਰੂਆਤ ਤੋਂ ਪਹਿਲਾਂ ਤੜਕ ਸਾਰ 2:30 ਵਜੇ ਦੇ ਕਰੀਬ ਪੁਰਾਣੇ ਠੇਕੇਦਾਰਾਂ ਵੱਲੋਂ ਇੱਕ ਟਰੱਕ ਰਾਹੀਂ ਲਿਜਾਈਆਂ ਜਾ ਰਹੀਆਂ 834 ਸ਼ਰਾਬ ਦੀਆਂ ਪੇਟੀਆਂ ਦੀ ਬਰਾਮਦਗੀ ਕਰਵਾਉਣ ਵੇਲੇ ਆਪਸ ਵਿੱਚ ਝਗੜਾ ਹੋ ਗਿਆ ਅਤੇ ਇਸ ਦੌਰਾਨ ਪੁਰਾਣੇ ਠੇਕੇ ਵਾਲੀ ਫਰਮ ਦੇ ਇੱਕ ਪਾਰਟਨਰ ਰਿੰਕਲ ਨੇ ਹਵਾਈ ਫਾਇਰ ਵੀ ਕਰ ਦਿੱਤਾ। ਪਰ ਐਕਸਾਈਜ਼ ਵਿਭਾਗ ਅਤੇ ਪੁਲੀਸ ਨੇ ਸ਼ਰਾਬ ਨਾਲ ਲੱਦੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਟਰੱਕ ਡਰਾਈਵਰ ਕਸ਼ਮੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਜਦ ਕਿ ਥਾਣਾ ਡਵੀਜ਼ਨ ਨੰਬਰ 2 ਵਿੱਚ ਕੇਸ ਦਰਜ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਸਾਈਜ਼ ਇੰਸਪੈਕਟਰ ਮਨਦੀਪ ਸਿੰਘ ਸੈਣੀ ਦੀ ਅਗਵਾਈ ਵਿੱਚ ਐਕਸਾਈਜ਼ ਵਿਭਾਗ ਅਤੇ ਪੁਲੀਸ ਟੀਮ ਨੇ ਪਠਾਨਕੋਟ ਦੇ ਪਟੇਲ ਚੌਕ ਕੋਲ ਸ਼ਰਾਬ ਦੇ ਭਰੇ ਟਰੱਕ ਨੂੰ ਰੋਕਿਆ ਅਤੇ ਉਸ ਵਿੱਚੋਂ (ਵਿਨਰ ਮਾਰਕਾ ਤੇ ਹੋਰ ਮਾਰਕਿਆਂ) ਦੀਆਂ 834 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ। ਇਸੇ ਦੌਰਾਨ ਸ਼ਰਾਬ ਦੇ ਠੇਕਿਆਂ ਦੇ ਪੁਰਾਣੇ ਠੇਕੇਦਾਰ ਜਿਨ੍ਹਾਂ ਦਾ ਬੀਤੀ ਰਾਤ 30 ਤਰੀਕ ਨੂੰ ਠੇਕਾ ਖਤਮ ਹੋ ਗਿਆ ਸੀ ਅਤੇ ਅੱਜ ਤੋਂ ਨਵੇਂ ਠੇਕੇਦਾਰਾਂ ਦਾ ਠੇਕਾ ਸ਼ੁਰੂ ਹੋ ਗਿਆ ਸੀ। ਇਹ ਪੁਰਾਣੇ ਅਤੇ ਨਵੇਂ ਠੇਕੇਦਾਰ ਉਥੇ ਮੌਕੇ ’ਤੇ ਪੁੱਜ ਗਏ ਅਤੇ ਇਨ੍ਹਾਂ ਦਾ ਝਗੜਾ ਹੋ ਗਿਆ। ਝਗੜੇ ਦੌਰਾਨ ਰਿੰਕਲ ਨਾਂ ਦੇ ਪੁਰਾਣੇ ਠੇਕੇਦਾਰ ਨੇ ਹਵਾਈ ਫਾਇਰ ਵੀ ਕਰ ਦਿੱਤਾ। ਪਰ ਪੁਲੀਸ ਨੇ ਸ਼ਰਾਬ ਦੀਆਂ ਪੇਟੀਆਂ ਸਮੇਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਡਰਾਈਵਰ ਕਸ਼ਮੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਦਿੱਤਾ। ਥਾਣਾ ਮੁਖੀ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All