ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਵੱਲੋਂ ਗੁਰਦਾਸ ਨੰਗਲ ਦਾ ਦੌਰਾ

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 25 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਦਾਸ ਨੰਗਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸੈਂਕੜੇ ਸਿੰਘਾਂ ਸਣੇ ਗ੍ਰਿਫ਼ਤਾਰੀ ਦੇ ਅਦੁੱਤੀ ਇਤਿਹਾਸ ਨੂੰ ਦਰਸਾਉਂਦੀ ਪੁਰਾਤਨ ਗੜ੍ਹੀ ਦੀ ਉਸਾਰੀ ਦੇ ਪ੍ਰਾਜੈਕਟ...
ਗੜ੍ਹੀ ਦੀ ਉਸਾਰੀ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲੈਂਦੇ ਹੋਏ ਭਗਵੰਤ ਸਿੰਘ ਧੰਗੇੜਾ ਅਤੇ ਹੋਰ।
Advertisement

ਸੁੱਚਾ ਸਿੰਘ ਪਸਨਾਵਾਲ

ਧਾਰੀਵਾਲ, 25 ਜੁਲਾਈ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਦਾਸ ਨੰਗਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸੈਂਕੜੇ ਸਿੰਘਾਂ ਸਣੇ ਗ੍ਰਿਫ਼ਤਾਰੀ ਦੇ ਅਦੁੱਤੀ ਇਤਿਹਾਸ ਨੂੰ ਦਰਸਾਉਂਦੀ ਪੁਰਾਤਨ ਗੜ੍ਹੀ ਦੀ ਉਸਾਰੀ ਦੇ ਪ੍ਰਾਜੈਕਟ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਦੀ ਅਗਵਾਈ ਹੇਠ ਉੱਚ ਅਧਿਕਾਰੀਆਂ ਨੇ ਗੁਰਦਾਸ ਨੰਗਲ ਵਿਖੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਦੇ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਵੀ ਕੀਤਾ।

ਸ੍ਰੀ ਧੰਗੇੜਾ ਨੇ ਦੱਸਿਆ ਕਿ ਬਹੁਤ ਜਲਦ ਇਸ ਕਾਰ ਸੇਵਾ ਦੀ ਆਰੰਭਤਾ ਪ੍ਰਧਾਨ ਧਾਮੀ ਅਤੇ ਪੰਥ ਦੀਆਂ ਸਨਮਾਨਯੋਗ ਸ਼ਖਸੀਅਤਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਵਧੀਕ ਮੈਨੇਜਰ ਜਾਇਦਾਦਾਂ ਸਤਨਾਮ ਸਿੰਘ ਰਿਆੜ, ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਦੇ ਇੰਚਾਰਜ ਰਛਪਾਲ ਸਿੰਘ, ਭਾਈ ਹਰਮੀਤ ਸਿੰਘ ਖੁੰਡੀ ਵੀ ਹਾਜ਼ਰ ਸਨ।

Advertisement
Show comments