ਹਾਕੀ ਖਿਡਾਰੀ ਸ਼ਮਸ਼ੇਰ ਤੇ ਜੁਗਰਾਜ ਦਾ ਨਿੱਘਾ ਸਵਾਗਤ : The Tribune India

ਹਾਕੀ ਖਿਡਾਰੀ ਸ਼ਮਸ਼ੇਰ ਤੇ ਜੁਗਰਾਜ ਦਾ ਨਿੱਘਾ ਸਵਾਗਤ

ਪਿੰਡ ਵਾਸੀਆਂ ਨੇ ਭੰਗੜਾ ਪਾ ਕੇ ਖਿਡਾਰੀਆਂ ਨੂੰ ਜੀ ਆਇਆਂ ਆਖਿਆ

ਹਾਕੀ ਖਿਡਾਰੀ ਸ਼ਮਸ਼ੇਰ ਤੇ ਜੁਗਰਾਜ ਦਾ ਨਿੱਘਾ ਸਵਾਗਤ

ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ’ਤੇ ਭਾਰਤੀ ਹਾਕੀ ਖਿਡਾਰੀਆਂ ਦਾ ਨਿੱਘਾ ਸਵਾਗਤ ਕਰਦੇ ਹੋਏ ਪਿੰਡ ਵਾਸੀ।

ਦਿਲਬਾਗ ਗਿੱਲ

ਅਟਾਰੀ, 16 ਅਗਸਤ

ਇੰਗਲੈਂਡ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਹਾਸਲ ਕਰਨ ਤੋਂ ਬਾਅਦ ਆਪਣੇ ਜੱਦੀ ਪਿੰਡ ਅਟਾਰੀ ਪੁੱਜਣ ’ਤੇ ਭਾਰਤੀ ਹਾਕੀ ਟੀਮ ਦੇ ਮੈਂਬਰ ਓਲੰਪੀਅਨ ਸ਼ਮਸ਼ੇਰ ਸਿੰਘ ਅਤੇ ਡਿਫੈਂਡਰ ਜੁਗਰਾਜ ਸਿੰਘ ਦਾ ਪਿੰਡ ਵਾਸੀਆਂ ਨੇ ਭੰਗੜੇ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਲੱਡੂ ਵੰਡੇ ਗਏ। ਇਸ ਮੌਕੇ ਜਦੋਂ ਸ਼ਮਸ਼ੇਰ ਸਿੰਘ ਅਤੇ ਜੁਗਰਾਜ ਸਿੰਘ ਨਾਲ ਗੱਲਬਾਤ ਸਾਂਝੀ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਦੇਸ਼ ਵਾਸੀਆਂ ਦੇ ਆਸ਼ੀਰਵਾਦ, ਕੋਚ ਅਤੇ ਮਿਹਨਤ ਦੇ ਸਦਕਾ ਇਹ ਬੁਲੰਦੀ ਮਿਲੀ ਹੈ।

ਇਸ ਮੌਕੇ ਸ਼ਮਸ਼ੇਰ ਸਿੰਘ ਦੇ ਪਿਤਾ ਹਰਦੇਵ ਸਿੰਘ ਤੇ ਜੁਗਰਾਜ ਸਿੰਘ ਦੇ ਪਿਤਾ ਸੁਰਜੀਤ ਸਿੰਘ ਦਾ ਕਹਿਣਾ ਸੀ ਕਿ ਇਨ੍ਹਾਂ ਦੋਵਾਂ ਬੱਚਿਆਂ ਨੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ ਜੋ ਸਾਡੇ ਇਲਾਕੇ ਲਈ ਬੜੀ ਮਾਣ ਵਾਲੀ ਗੱਲ ਹੈ।

ਉਨ੍ਹਾਂ ਦੋਵਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ’ਤੇ ਵੱਧ ਤੋਂ ਵੱਧ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਇਸ ਮੌਕੇ ਸਾਬਕਾ ਚੇਅਰਮੈਨ ਹਰਦੇਵ ਸਿੰਘ, ਕੋਚ ਨਵਜੀਤ ਸਿੰਘ, ਧਰਮਿੰਦਰ ਸਿੰਘ, ਅਮਰਜੀਤ ਸਿੰਘ, ਜਸਮੀਤ ਸਿੰਘ, ਹਰਜੋਦਬੀਰ ਸਿੰਘ, ਕੀਰਤਪਾਲ ਸਿੰਘ, ਨਿਸ਼ਾਨ ਸਿੰਘ, ਸ਼ਬੇਗ ਸਿੰਘ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All