ਸਕੂਲਾਂ ਫੀਸਾਂ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ

ਸਕੂਲਾਂ ਫੀਸਾਂ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ

ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪ੍ਰਾਈਵੇਟ ਸਕੂਲਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਵਿਰੋਧ ਕਰ ਰਹੇ ਬੱਚਿਆਂ ਦੇ ਮਾਪਿਆਂ ਦੇ ਹੱਕ ਵਿਚ ਆਮ ਆਦਮੀ ਪਾਰਟੀ ਵੀ ਆ ਗਈ ਹੈ। ਅੱਜ ਆਪ ਦੇ ਯੂਥ ਵਿੰਗ ਵਲੋਂ ਮਾਪਿਆਂ ਦੀ ਜਥੇਬੰਦੀ ਦਾ ਸਮਰਥਨ ਕਰਦਿਆਂ ਰੋਸ ਵਿਖਾਵੇ ਵਿਚ ਸ਼ਮੂਲੀਅਤ ਕੀਤੀ ਗਈ ਹੈ। ਆਪ ਦੇ ਯੂਥ ਵਿੰਗ ਦੇ ਪ੍ਰਧਾਨ ਵੇਦ ਪ੍ਰਕਾਸ਼ ਬਬਲੂ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਰੋਸ ਮਾਰਚ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਆਖਿਆ ਕਿ ਪਾਰਟੀ ਸਸਤੀ ਤੇ ਵਧੀਆ ਵਿਦਿਆ ਦੇਣ ਦੇ ਹੱਕ ਵਿਚ ਹੈ। ਉਨ੍ਹਾਂ ਆਖਿਆ ਕਿ ਅਦਾਲਤ ਵਲੋਂ ਕੀਤੇ ਫੈਸਲੇ ਵਿਚ ਸਰਕਾਰ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ ਹੈ। ਜੇ ਸਰਕਾਰ ਨੇ ਇਸ ਕੇਸ ਦੀ ਹੋਰ ਪੈਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਇਸ ਸਬੰਧੀ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।ਇਸ ਮੌਕੇ ਰੋਸ ਮਾਰਚ ਕੱਢਿਆ ਗਿਆ। ਮਾਪਿਆਂ ਨੇ ਆਖਿਆ ਕਿ ਜਦੋਂ ਤਕ ਸਕੂਲ ਨਹੀਂ ਖੁੱਲਣਗੇ, ਫੀਸਾਂ ਵੀ ਨਹੀਂ ਦੇਣਗੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All