ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਖਿਲਾਫ਼ ਮਾਰਚ

ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਖਿਲਾਫ਼ ਮਾਰਚ

ਨਸ਼ਿਆਂ ਖਿਲਾਫ਼ ਪੈਦਲ ਮਾਰਚ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਾਲੰਟੀਅਰ|

ਗੁਰਬਖਸ਼ਪੁਰੀ

ਤਰਨ ਤਾਰਨ, 3 ਜੁਲਾਈ

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਇਲਾਕੇ ਅੰਦਰ ਨਸ਼ਿਆਂ ਦੇ ਬੇਰੋਕ-ਟੋਕ ਵਪਾਰ ਹੋਣ ਖਿਲਾਫ਼ ਸਰਕਾਰ ਵਲੋਂ ਕੋਈ ਕਾਰਵਾਈ ਨਾ ਕਰਨ ਵਿਰੁੱਧ ਅੱਜ ‘ਕਾਲਾ ਦਿਨ’ ਮਨਾਇਆ| ਵਾਲੰਟੀਅਰਾਂ ਨੇ ਪਾਰਟੀ ਆਗੂ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਵਿੱਚ ਇਲਾਕੇ ਦੇ ਪਿੰਡ ਅਲਾਦੀਨਪੁਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਤਿੰਨ ਕਿਲੋਮੀਟਰ ਦਾ ਪੈਦਲ ਰੋਸ ਮਾਰਚ ਕੀਤਾ| ਪਾਰਟੀ ਵਲੋਂ ਪੰਜਾਬ ਸਰਕਾਰ ਦੇ ਨਾਂ ’ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ| ਇਸ ਮੌਕੇ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਨਸ਼ਿਆਂ ਦਾ ਕਾਰੋਬਾਰ ਸ਼ਰੇਆਮ ਹੋ ਰਿਹਾ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਸਬੰਧੀ ਚੁੱਪ ਧਾਰੀ ਬੈਠਾ ਹੈ|

ਉਨ੍ਹਾਂ ਕਿਹਾ ਕਿ ਅੱਜ ਵੀ ਨਸ਼ਿਆਂ ਨਾਲ ਸਧਾਰਨ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ| ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਂਡ ਦੇ ਵੱਡੇ ਮਗਰਮੱਛ ਰਾਜਸੀ ਦਖਲਅੰਦਾਜ਼ੀ ਕਰਕੇ ਬਚ ਨਿਕਲੇ ਹਨ ਅਤੇ ਗਰੀਬ ਲੋਕਾਂ ਖਿਲਾਫ਼ ਕੇਸ ਦਰਜ ਕਰ ਦਿੱਤੇ ਗਏ ਹਨ| ਉਨ੍ਹਾਂ ਇਸ ਮਾਮਲੇ ਦੀ ਫਿਰ ਤੋਂ ਜਾਂਚ ਕਰਵਾਏ ਜਾਣ ਦੀ ਵੀ ਮੰਗ ਕੀਤੀ|

ਉਨ੍ਹਾਂ ਕੁੱਝ ਸਮਾਂ ਪਹਿਲਾਂ ਮੁੰਬਈ ਬੰਦਰਗਾਹ ਤੋਂ ਇਲਾਕੇ ਦੇ ਚੋਹਲਾ ਸਾਹਿਬ ਦੇ ਇੱਕ ਵਾਸੀ ਦੇ ਨਾਂ ’ਤੇ ਬਰਾਮਦ ਕੀਤੀ ਗਈ ਤਿੰਨ ਕੁਇੰਟਲ ਹੈਰੋਇਨ ਦੇ ਮਾਮਲੇ ਵਿੱਚ ਇਲਾਕੇ ਦੇ ਉੱਚ ਦਰਜੇ ਦੇ ਰਾਜਸੀ ਵਿਅਕਤੀਆਂ ਦਾ ਨਾਂ ਸ਼ਾਮਲ ਹੋਣ ਦੇ ਮਾਮਲੇ ਦੀ ਵੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ| ਜ਼ਿਕਰਯੋਗ ਹੈ ਕਿ ਇਸ ਵਿੱਚ ਕਾਂਗਰਸੀ ਆਗੂਆਂ ਦਾ ਨਾਂਅ ਗੂੰਜਿਆ ਸੀ। ਪਾਰਟੀ ਵਾਲੰਟੀਅਰਾਂ ਵਲੋਂ ਹੱਥਾਂ ਵਿੱਚ ਕਾਲੇ ਝੰਡੇ ਫੜੇ ਹੋਏ ਸਨ ਅਤੇ ਕਈਆਂ ਨੇ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All