ਸੁਖਦੇਵ ਸਿੰਘ ਸੁੱਖ
ਅਜਨਾਲਾ, 24 ਦਸੰਬਰ
ਆਮ ਆਦਮੀ ਪਾਰਟੀ ਵਲੋਂ ਅੱਜ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦੇ ਹੋਏ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ । ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਸੂਚੀ ਵਿੱਚ ਕੁਲਦੀਪ ਸਿੰਘ ਧਾਲੀਵਾਲ ਦੇ ਨਾਂ ’ਤੇ ਮੋਹਰ ਲਾ ਦਿੱਤੀ ਗਈ ਹੈ। ਉਮੀਦਵਾਰੀ ਐਲਾਨ ਹੋਣ ਉਪਰੰਤ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਟਿਕਟ ਦੇਣ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਅਟਾਰੀ (ਦਿਲਬਾਗ ਗਿੱਲ): ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਅਟਾਰੀ ਤੋਂ ਜਸਵਿੰਦਰ ਸਿੰਘ ਰਮਦਾਸ ਰੰਗਰੇਟਾ ਨੂੰ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਕੇ ਨਿਵਾਜ਼ਿਆ ਗਿਆ। ਰਮਦਾਸ ਨੂੰ ਟਿਕਟ ਦੇਣ ਦਾ ਬਲਾਕ ਪ੍ਰਧਾਨ ਅਮਨਦੀਪ ਕੁਮਾਰ ਨੇ ਸਵਾਗਤ ਕੀਤਾ ਹੈ।