‘ਆਪ’ ਸਰਕਾਰ ਦੀ ਮੁੱਖ ਤਰਜੀਹ ਸਿਹਤ ਤੇ ਸਿੱਖਿਆ: ਹਰਭਜਨ ਸਿੰਘ : The Tribune India

‘ਆਪ’ ਸਰਕਾਰ ਦੀ ਮੁੱਖ ਤਰਜੀਹ ਸਿਹਤ ਤੇ ਸਿੱਖਿਆ: ਹਰਭਜਨ ਸਿੰਘ

ਆਪਣੇ ਹੀ ਸਕੂਲ ਦੇ ਬੈਂਚਾਂ ਉੱਤੇ ਬੈਠ ਕੇ ਕੀਤੀ ਵਿਦਿਆਰਥੀਆਂ ਨਾਲ ਗੱਲਬਾਤ

‘ਆਪ’ ਸਰਕਾਰ ਦੀ ਮੁੱਖ ਤਰਜੀਹ ਸਿਹਤ ਤੇ ਸਿੱਖਿਆ: ਹਰਭਜਨ ਸਿੰਘ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਕਲਾਸ ਰੂਮ ਵਿੱਚ ਬੱਚਿਆਂ ਨਾਲ ਬੈਠ ਕੇ ਗੱਲਬਾਤ ਕਰਦੇ ਹੋਏ।

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 6 ਅਗਸਤ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਨਵੇਂ ਬਣੇ ਕਮਰੇ, ਰਸੋਈ ਤੇ ਗੁਸਲਖ਼ਾਨੇ ਦਾ ਉਦਘਾਟਨ ਕੀਤਾ। ਬਿਜਲੀ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਖੁਦ ਵੀ ਇਸੇ ਹੀ ਸਕੂਲ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ ਅਤੇ ਅੱਜ ਉਹ ਜੋ ਵੀ ਹਨ, ਉਨ੍ਹਾਂ ਅਧਿਆਪਕਾਂ ਦੀ ਬਦੌਲਤ ਹਨ ਜਿਨ੍ਹਾਂ ਨੇ ਉਸ ਨੂੰ ਮੁੱਢਲੀ ਸਿੱਖਿਆ ਦੇ ਕੇ ਇਸ ਕਾਬਲ ਬਣਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਇਸ ਲਈ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਨੂੰ ਲੈ ਕੇ ਮੁਹੱਲਾ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਧਿਆਪਕ ਦਾ ਮੁਢਲਾ ਫਰਜ਼ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰੇ ਕਿਉਂਕਿ ਇਨ੍ਹਾਂ ਬੱਚਿਆਂ ਨੇ ਹੀ ਅੱਗੇ ਜਾ ਕੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਮੌਕੇ ਬਿਜਲੀ ਮੰਤਰੀ ਨੇ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਕੋਲੋਂ ਕਿਤਾਬਾਂ ਵੀ ਪੜ੍ਹਾਈਆਂ ਗਈਆਂ। 

ਬਿਜਲੀ ਮੰਤਰੀ ਨੇ ਅਧਿਆਪਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਇਸ ਸਕੂਲ ਨੂੰ ਕੰਪਿਊਟਰ ਤੇ ਪ੍ਰਾਜੈਕਟਰ ਵੀ ਦਿੱਤੇ ਗਏ ਹਨ ਅਤੇ ਇਨ੍ਹਾਂ ਦੇ ਸਹੀ ਇਸਤੇਮਾਲ ਨੂੰ ਯਕੀਨੀ ਬਣਾਇਆ ਜਾਵੇ। ਬਿਜਲੀ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਨੂੰ ਹਦਾਇਤ ਕੀਤੀ ਕਿ ਉਹ ਆਪ ਜਲਦ ਹੀ ਸਾਰੇ ਬਲਾਕ ਦੇ ਅਧਿਆਪਕਾਂ ਦੀ ਮੀਟਿੰਗ ਸੱਦਣ ਤੇ ਉਹ ਖੁਦ ਇਸ ਮੀਟਿੰਗ ਵਿੱਚ ਹਾਜ਼ਰ ਹੋਣਗੇ। ਬਿਜਲੀ ਮੰਤਰੀ ਨੇ ਕਿਹਾ ਅਧਿਆਪਕਾਂ ਨੂੰ ਆਪਣੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣਾ ਚਾਹੀਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ ਖੇਡਾਂ ਨਾਲ ਵੀ ਜੋੜਨ। ਉਨ੍ਹਾਂ ਦਾਅਵਾ ਕੀਤਾ ਕਿ ਭਵਿੱਖ ਵਿੱਚ ਵੀ ਇਸ ਸਕੂਲ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਇਸ ਸਕੂਲ ਨੂੰ ਵਧੀਆ ਸਕੂਲ ਬਣਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਰਾਜੇਸ ਸ਼ਰਮਾ, ਐਕਸੀਅਨ ਪੀਡਬਲਯੂਡੀ ਇੰਦਰਜੀਤ ਸਿੰਘ, ਰਜਿੰਦਰ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਸਕੂਲ ਦੇ ਬੱਚੇ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ। 

ਪੁਲ ਨਿਰਮਾਣ ਸੰਘਰਸ਼ ਕਮੇਟੀ ਦਾ ਵਫਦ ਮੰਤਰੀ ਨੂੰ ਮਿਲਿਆ

ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਪੁਲ ਨਿਰਮਾਣ ਸੰਘਰਸ਼ ਕਮੇਟੀ ਆਦਮਪੁਰ ਦਾ ਵਫਦ ਹਲਕਾ ਸ਼ਾਮ ਚੁਰਾਸੀ ਦੇ ਵਿਧਾਇਕ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਪੀ.ਡਬਲਯੂ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ  ਮਿਲਿਆ। ਇਸ ਮੌਕੇ ਵਫ਼ਦ ਵੱਲੋਂ ਆਦਮਪੁਰ ਵਿੱਚ ਬਣ ਰਹੇ ਫਲਾਈਓਵਰ ਦੇ ਬੰਦ ਪਿਆ ਕੰਮ ਸ਼ੁਰੂ ਕਰਵਾਉਣ ਅਤੇ ਖਾਸ ਕਰ ਪੁਲ ਦੇ ਪਿੱਲਰਾਂ ਦੇ ਦੋਵੇਂ ਪਾਸੇ ਵਧੀਆ ਤਰੀਕੇ ਨਾਲ ਸਰਵਿਸ ਲਾਈਨ ਬਣਾਉਣ ਦੀ ਮੰਗ ਰੱਖੀ। ਹਰਭਜਨ ਸਿੰਘ ਈ.ਟੀ.ਓ. ਨੇ ਮੌਕੇ ’ਤੇ ਹੀ ਪੁਲ ਨਾਲ ਸਬੰਧਿਤ ਸਾਰੇ ਹੀ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨਾਲ ਟੈਲੀਫੋਨ ’ਤੇ ਗੱਲਬਾਤ ਕਰਕੇ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਤਿਉਹਾਰੀ ਸੀਜ਼ਨ ਅਤੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਫ਼ੈਸਲਾ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਸ਼ਹਿਰ

View All