AAP Launches Door-to-Door Campaign: ‘ਆਪ’ ਆਗੂਆਂ ਵੱਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ
ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ
ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣੂ ਕਰਵਾਉਣ ਲਈ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵੱਲੋਂ ਅੱਜ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਟੀਨੂੰ ਨੇ ਆਦਮਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਦਿੱਤੀ।
ਭਿੱਖੀਵਿੰਡ (ਰਣਬੀਰ ਸਿੰਘ): ਹਲਕਾ ਖੇਮਕਰਨ ਦੇ ਪਿੰਡ ਬੈਂਕਾ ਅਤੇ ਬੈਂਕਾ ਖੁਰਦ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ‘ਡੋਰ-ਟੂ-ਡੋਰ’ ਮੁਹਿੰਮ ਚਲਾਈ ਗਈ। ਇਸ ਦੌਰਾਨ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ, ਪਿੰਡ ਬੈਂਕਾ ਦੇ ਸਰਪੰਚ ਚਮਕੌਰ ਸਿੰਘ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਸੁਖਦੇਵ ਸਿੰਘ ਸਣੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ।ਮੁਹਿੰਮ ਦੌਰਾਨ ਪਾਰਟੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ‘ਰਿਪੋਰਟ ਕਾਰਡ’ ਵਾਲੇ ਪੈਂਫਲੇਟ ਲੋਕਾਂ ਨੂੰ ਵੰਡੇ ਗਏ। ਇਨ੍ਹਾਂ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਵੇਰਵਾ ਦਿੱਤਾ ਗਿਆ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ‘ਆਪ’ ਦੀ ਸੂਬਾ ਪੱਧਰੀ ‘ਡੋਰ ਟੂ ਡੋਰ ਜਾਗਰੂਕਤਾ’ ਮੁਹਿੰਮ ਤਹਿਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕੇ ਦੇ ਪਿੰਡ ਘੁਮਿਆਲਾ ਵਿੱਚ ‘ਮਾਨ ਦਾ ਮੁਨਾਫ਼ਾ’ ਦਾ ਸੁਨੇਹਾ ਸਿੱਧਾ ਲੋਕਾਂ ਦੇ ਘਰ-ਘਰ ਤੱਕ ਪਹੁੰਚਾਇਆ। ਡਾ. ਇਸ਼ਾਂਕ ਨੇ ਪਿੰਡ ਵਿਚ ਪੈਦਲ ਮਾਰਚ ਕਰਕੇ ਹਰ ਘਰ ਤੱਕ ਪਹੁੰਚ ਕੀਤੀ, ਪਰਿਵਾਰਾਂ ਨਾਲ ਬੈਠੇ ਅਤੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

