ਰੇਤਾ ਢੋਣ ਵਾਲਿਆਂ ਵੱਲੋਂ ‘ਆਪ’ ਆਗੂ ਨਾਲ ਮੁਲਾਕਾਤ : The Tribune India

ਰੇਤਾ ਢੋਣ ਵਾਲਿਆਂ ਵੱਲੋਂ ‘ਆਪ’ ਆਗੂ ਨਾਲ ਮੁਲਾਕਾਤ

ਰੇਤਾ ਢੋਣ ਵਾਲਿਆਂ ਵੱਲੋਂ ‘ਆਪ’ ਆਗੂ ਨਾਲ ਮੁਲਾਕਾਤ

ਅਮਿਤ ਸਿੰਘ ਮੰਟੂ ਨੂੰ ਸਮੱਸਿਆਵਾਂ ਦੱਸਦੇ ਹੋਏ ਟਰੈਕਟਰ-ਟਰਾਲੀ ਚਾਲਕ।

ਪੱਤਰ ਪ੍ਰੇਰਕ
ਪਠਾਨਕੋਟ, 9 ਦਸੰਬਰ

ਇੱਥੇ ਰੇਤਾ ਤੇ ਬੱਜਰੀ ਢੋਣ ਵਾਲੇ ਟਰੈਕਟਰ-ਟਰਾਲੀ ਚਾਲਕਾਂ ਦੇ ਵਫ਼ਦ ਨੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਟਰੈਕਟਰ ਟਰਾਲੀ ਚਾਲਕਾਂ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਤੈਅ ਭਾਅ ਤੋਂ ਜ਼ਿਆਦਾ ਰਾਸ਼ੀ ਵਸੂਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੱਸ਼ਰ ਸਨਅਤ ਵੱਲੋਂ ਉਨ੍ਹਾਂ ਕੋਲੋਂ 4400 ਰੁਪਏ ਵਸੂਲੇ ਜਾ ਰਹੇ ਹਨ ਜਦਕਿ ਰਸੀਦ 1700 ਰੁਪਏ ਦੀ ਕੱਟੀ ਜਾ ਰਹੀ ਹੈ, ਜਿਸ ਕਾਰਨ ਆਮ ਜਨਤਾ ਨੂੰ ਰੇਤ ਤੇ ਬੱਜਰੀ ਮਹਿੰਗੇ ਭਾਅ ’ਤੇ ਮਿਲ ਰਹੀ ਹੈ। ਠਾਕੁਰ ਅਮਿਤ ਸਿੰਘ ਮੰਟੂ ਨੇ ਉਨ੍ਹਾਂ ਦੀ ਸਮੱਸਿਆ ਸੁਣ ਕੇ ਕਿਹਾ ਕਿ ਜਦ ਟਰਾਲੀ ਚਾਲਕਾਂ ਨੂੰ ਰਸੀਦ 1700 ਦੀ ਦਿੱਤੀ ਜਾ ਰਹੀ ਹੈ ਤਾਂ ਉਨ੍ਹਾਂ ਕੋਲੋਂ ਪੈਸੇ ਜ਼ਿਆਦਾ ਕਿਉਂ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਇਸ ਸਬੰਧੀ ਡਿਪਟੀ ਕਮਿਸ਼ਨਰ, ਐੱਸਐੱਸਪੀ ਨਾਲ ਗੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਇਹ ਮੁੱਦਾ ਚੁੱਕਿਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਗੁਰਨਾਮ ਸਿੰਘ, ਅਭਿਸ਼ੇਕ ਸਲਾਰੀਆ, ਨਰੇਸ਼ ਕੁਮਾਰ ਤੇ ਸਾਥੀ ਰੂਪ ਲਾਲ ਆਦਿ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All