ਖ਼ਰੀਦ ਪ੍ਰਬੰਧਾਂ ਵਿੱਚ ਖ਼ਾਮੀਆਂ

ਕਿਸਾਨਾਂ ਦੀ ਸਾਰ ਲੈਣ ਮੰਡੀਆਂ ਵਿਚ ਪੁੱਜੇ ‘ਆਪ’ ਆਗੂ

ਮੰਡੀਆਂ ਵਿਚ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਿਸਆ

ਕਿਸਾਨਾਂ ਦੀ ਸਾਰ ਲੈਣ ਮੰਡੀਆਂ ਵਿਚ ਪੁੱਜੇ ‘ਆਪ’ ਆਗੂ

ਤਰਨ ਤਾਰਨ ਦੀ ਮੰਡੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਮਾੜੇ ਖ਼ਰੀਦ ਪ੍ਰਬੰਧਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 25 ਅਕਤੂਬਰ

‘ਆਪ’ ਦੇ ਆਗੂਆਂ ਨੇ ਅੱਜ ਇੱਥੇ ਦਾਣਾ ਮੰਡੀ ਭਗਤਾਂਵਾਲਾ ਦਾ ਦੌਰਾ ਕੀਤਾ ਤੇ ਫ਼ਸਲਾਂ ਲੈ ਕੇ ਆਏ ਕਿਸਾਨਾਂ ਦੀ ਸਾਰ ਲਈ ਹੈ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਹੋ ਰਹੀ ਅਤੇ ਉਨ੍ਹਾਂ ਨੂੰ ਫ਼ਸਲ ਦਾ ਘੱਟ ਭਾਅ ਮਿਲ ਰਿਹਾ ਹੈ, ਜੋ ਕਿ ਕਿਸਾਨਾਂ ਦਾ ਸੋਸ਼ਣ ਹੈ।

ਦਾਣਾ ਮੰਡੀ ਦਾ ਦੌਰਾ ਕਰਨ ਵਾਲੇ ‘ਆਪ’ ਆਗੂਆਂ ਵਿਚ ਜ਼ਿਲ੍ਹਾ ਪ੍ਰਧਾਨ ਜੀਵਨ ਜੋਤ ਕੌਰ, ਲੋਕ ਸਭਾ ਹਲਕਾ ਇੰਚਾਰਜ ਇਕਬਾਲ ਸਿੰਘ ਭੁੱਲਰ, ਦਿਹਾਤੀ ਪ੍ਰਧਾਨ ਹਰਵੰਤ ਸਿੰਘ, ਸੀਮਾ ਸੋਢੀ ਦੀ ਅਗਵਾਈ ਹੇਠ ਹੋਰ ਆਗੂ ਸ਼ਾਮਲ ਸਨ। ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀ ਮੰਡੀਆਂ ਵਿਚ ਖੱਜਲ-ਖੁਆਰੀ ਹੋ ਰਹੀ ਹੈ। ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਨਹੀਂ ਹੋ ਰਹੀ ਅਤੇ ਪੂਰਾ ਭਾਅ ਵੀ ਨਹੀਂ ਮਿਲ ਰਿਹਾ ਹੈ। ਕਈ ਕਿਸਾਨਾਂ ਨੂੰ 15 ਤੋਂ 20 ਦਿਨ ਫਸਲ ਲੈ ਕੇ ਆਇਆਂ ਨੂੰ ਹੋ ਚੁੱਕੇ ਹਨ। ਉਨਾਂ ਦੋਸ਼ ਲਾਇਆ ਕਿ ਸਰਕਾਰ ਫ਼ਸਲ ਦੀ ਖ਼ਰੀਦ ਸਹੀ ਢੰਗ ਵਿਚ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਫ਼ਸਲ ਦਾ ਨਿਰਧਾਰਿਤ ਮੁੱਲ ਦੀ ਥਾਂ ਸੌ ਤੋਂ ਚਾਰ ਸੌ ਰੁਪਏ ਪ੍ਰਤੀ ਕੁਇੰਟਲ ਘੱਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਕਦੇ ਨਮੀ ਵਧੇਰੇ ਹੋਣ ਦਾ ਅਤੇ ਕਦੇ ਹੋਰ ਬਹਾਨੇ ਬਣਾ ਕੇ ਫ਼ਸਲਾਂ ਦੀ ਖ਼ਰੀਦ ਨਹੀਂ ਕਰ ਰਹੀਆਂ।

ਤਰਨ ਤਾਰਨ (ਗੁਰਬਖਸ਼ਪੁਰੀ): ‘ਆਪ’ ਆਗੂਆਂ ਨੇ ਅੱਜ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰ ਕੇ ਮੰਡੀਆਂ ਵਿੱਚ ਕਿਸਾਨ ਦੀ ਜਿਣਸ ਦੇ ਹੋਏ ਨੁਕਸਾਨ ਲਈ ਸਰਕਾਰ ਨੂੰ ਕਸੂਰਵਾਰ ਦੱਸਿਆ| ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਤੋਂ ਇਲਾਵਾ ਕਸ਼ਮੀਰ ਸਿੰਘ ਸੋਹਲ, ਗੁਰਸੇਵਕ ਸਿੰਘ ਔਲਖ, ਹਰਪ੍ਰੀਤ ਸਿੰਘ ਧੁੰਨਾ ਆਦਿ ’ਤੇ ਆਧਾਰਿਤ ਵਫ਼ਦ ਨੇ ਮੰਡੀਆਂ ਦੇ ਪ੍ਰਬੰਧਾਂ ਦੀ ਜਾਣਕਾਰੀ ਇਕੱਤਰ ਕੀਤੀ| ਆਗੂਆਂ ਕਿਹਾ ਕਿ ਸਰਕਾਰ ਦੇ ਮਾੜੇ ਪ੍ਰਬੰਧਾਂ ਕਰ ਕੇ ਕਈ ਦਿਨਾਂ ਤੋਂ ਝੋਨੇ ਦੀ ਖ਼ਰੀਦ ਨਹੀਂ ਸੀ ਕੀਤੀ ਜਾ ਰਹੀ। ਤਰਨ ਤਾਰਨ, ਨੌਸ਼ਹਿਰਾ ਪੰਨੂੰਆਂ, ਖਡੂਰ ਸਾਹਿਬ ਆਦਿ ਦੀਆਂ ਮੰਡੀਆਂ ਦੇ ਸੀਵਰੇਜ ਦੇ ਕੋਈ ਯੋਗ ਪ੍ਰਬੰਧ ਨਹੀਂ ਹਨ| ਉਨ੍ਹਾਂ ਕਿਹਾ ਕਿ ਇਸੇ ਕਰ ਕੇ ਹੀ ਬਾਰਸ਼ ਨੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਹੈ| ਆਗੂਆਂ ਕਿਹਾ ਕਿ ਸਰਕਾਰ ਨੇ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਦਾ ਠੇਕਾ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਦਿੱਤਾ ਹੋਇਆ ਹੈ, ਜਿਸ ਬੇਨਿਯਮੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਰਲ ਕੇ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ।

ਤੁਲਾਈ ਮੌਕੇ ਕੱਟ ਲਾਉਣਾ ਕਿਸਾਨਾਂ ਦੀ ਸਿੱਧੀ ਲੁੱਟ: ਕਟਾਰੂਚੱਕ

ਆਮ ਆਦਮੀ ਪਾਰਟੀ ਦੇ ਆਗੂ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਦਾ ਦੌਰਾ ਕਰਦੇ ਹੋਏ।

ਪਠਾਨਕੋਟ (ਐਨਪੀ ਧਵਨ): ‘ਆਪ’ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਗੁਪਤਾ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਪਠਾਨਕੋਟ ਦੀ ਸਰਨਾ, ਫ਼ਿਰੋਜ਼ਪੁਰ ਕਲਾਂ ਅਤੇ ਕਾਨਵਾਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਲਾਲ ਚੰਦ ਕਟਾਰੂਚੱਕ, ਵਿਭੂਤੀ ਸ਼ਰਮਾ, ਸੌਰਭ ਬਹਿਲ, ਰਮੇਸ਼ ਟੋਲਾ, ਦਲਬੀਰ ਸਿੰਘ, ਸੁਭਾਸ਼ ਠਾਕੁਰ, ਪਵਨ ਕੁਮਾਰ, ਟੀਨਾ ਚੌਧਰੀ, ਹਰਜੀਤ ਸਿੰਘ, ਵਿਕਾਸ, ਮੰਗਲ ਦਾਸ, ਮਹਿਲਾ ਵਿੰਗ ਰੇਖਾ ਸ਼ਰਮਾ, ਬਲਜਿੰਦਰ ਕੌਰ ਆਦਿ ਆਗੂ ਹਾਜ਼ਰ ਸਨ। ਪਾਰਟੀ ਦੇ ਐਸਸੀ ਵਿੰਗ ਦੇ ਸੂਬਾਈ ਪ੍ਰਧਾਨ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਮੌਕੇ ਤੁਲਾਈ ਵਿੱਚ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਉੱਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਦੀ ਸਮੱਸਿਆ ਨੂੰ ਸੁਣਿਆ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਨਾ ਮੰਡੀ ਜੋ ਕਿ ਪਿਛਲੇ ਲੰਬੇ ਅਰਸੇ ਤੋਂ ਕੱਚੀ ਹੈ ਤੇ ਹਰ ਸਾਲ ਬਰਸਾਤ ਦੇ ਪਾਣੀ ਕਾਰਨ ਜਿਣਸ ਖ਼ਰਾਬ ਹੋ ਜਾਂਦੀ ਹੈ। ਜ਼ਿਲ੍ਹੇ ਦੇ ਸਭ ਤੋਂ ਵੱਡੀ ਇਸ ਮੰਡੀ ਤੋਂ ਸਾਲਾਨਾ 35 ਕਰੋੜ ਰੁਪਏ ਸਰਕਾਰ ਨੂੰ ਰੈਵੇਨਿਊ ਵੀ ਇਕੱਤਰ ਹੁੰਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All