ਪੱਤਰ ਪ੍ਰੇਰਕ
ਪਠਾਨਕੋਟ, 11 ਮਾਰਚ
ਆਮ ਆਦਮੀ ਪਾਰਟੀ ਦੇ ਆਗੂ ਠਾਕੁਰ ਅਮਿਤ ਸਿੰਘ ਮੰਟੂ ਨੇ ਹਲਕੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਆਗੂਆਂ ਵਿੱਚ ਰੂਪ ਲਾਲ, ਗੁਰਨਾਮ ਸਿੰਘ, ਸੋਮ ਰਾਜ, ਤਰਸੇਮ ਲਾਲ, ਬਲਬੀਰ ਸਿੰਘ, ਬਲਵੰਤ ਸਿੰਘ, ਚੈਨ ਸਿੰਘ, ਰਾਜੇਸ਼ ਸ਼ਰਮਾ, ਕਰਨ ਸਿੰਘ, ਚਿੰਟੂ ਸਿੰਘ, ਅਜੇ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਫਤਵਾ ਦਿੱਤਾ ਹੈ ਤੇ ਪਾਰਟੀ ਉਨ੍ਹਾਂ ਦੀਆਂ ਉਮੀਦਾਂ ਉਤੇ ਖਰੀ ਉਤਰੇਗੀ। ਇਸੇ ਦੌਰਾਨ ਘਰੋਟਾ ਵਿੱਚ ਸਿਟੀ ਪ੍ਰਧਾਨ ਕੈਪਟਨ ਸਵਰਨ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ’ਤੇ ਖੁਸ਼ੀ ਮਨਾਉਂਦੇ ਹੋਏ ਰੈਲੀ ਕੱਢੀ ਗਈ। ਇਸ ਮੌਕੇ ਵਰਕਰਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ ਅਤੇ ਆਤਿਸ਼ਬਾਜ਼ੀ ਚਲਾਈ।
ਸ਼ਾਹਕੋਟ (ਪੱਤਰ ਪ੍ਰੇਰਕ): ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਪਾਰਟੀ ਵਰਕਰਾਂ ਵੱਲੋਂ ਚੋਣਾਂ ਵਿਚ ਕੀਤੀ ਸਖਤ ਮਿਹਨਤ ਲਈ ਉਨ੍ਹਾਂ ਦਾ ਧੰਨਵਾਦ ਕੀਤਾ।