‘ਆਪ’ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਪਿੰਡਾਂ ’ਚ ਪ੍ਰਦਰਸ਼ਨ

‘ਆਪ’ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਪਿੰਡਾਂ ’ਚ ਪ੍ਰਦਰਸ਼ਨ

ਪਿੰਡ ਕਸੇਲ ’ਚ ਬਿਜਲੀ ਦੇ ਬਿੱਲ ਸਾੜ ਕੇ ਰੋਸ ਦਾ ਪ੍ਰਗਟਾਵਾ ਕਰਦੇ ਹੋਏ ‘ਆਪ’ ਵਾਲੰਟੀਅਰ|

ਗੁਰਬਖਸ਼ਪੁਰੀ

ਤਰਨ ਤਾਰਨ, 18 ਅਪਰੈਲ

ਆਮ ਆਦਮੀ ਪਾਰਟੀ ਵਾਲੰਟੀਅਰਾਂ ਵਲੋਂ ਸਰਹੱਦੀ ਖੇਤਰ ਦੇ ਪਿੰਡ ਕਸੇਲ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਦਿਖਾਵਾ ਕੀਤਾ ਗਿਆ| ਪਾਰਟੀ ਦੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਸੰਧੂ ਦੀ ਅਗਵਾਈ ਵਿੱਚ ਕੀਤੇ ਇਸ ਦਿਖਾਵੇ ਵਿੱਚ ਸ਼ਾਮਲ ਪਾਰਟੀ ਵਾਲੰਟੀਅਰਾਂ ਨੂੰ ਹੋਰਨਾਂ ਤੋਂ ਇਲਾਵਾ ਸੂਰਜ ਸਿੰਘ, ਵੀਰ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ ਆਦਿ ਨੇ ਸੰਬੋਧਨ ਕੀਤਾ|

ਬੁਲਾਰਿਆਂ ਨੇ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਮੁੱਖ ਮੰਤਰੀ ਕੈਪਸ਼ਨ ਅਮਰਿੰਦਰ ਸਿੰਘ ਨੇ ਆਪਣੇ ਤੋਂ ਪਹਿਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਦੀਆਂ ਨਿੱਜੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰ ਕੇ ਲੋਕਾਂ ਨੂੰ ਸਸਤੇ ਭਾਅ ’ਤੇ ਬਿਜਲੀ ਦੇਣ ਦਾ ਕੀਤਾ ਵਾਅਦਾ ਅੱਜ ਤੱਕ ਵੀ ਪੂਰਾ ਨਾ ਕੀਤੇ ਜਾਣ ਦੀ ਨਿਖੇਧੀ ਕੀਤੀ| ਬੁਲਾਰਿਆਂ ਕਿਹਾ ਕਿ ਇਸ ਦੇ ਐਨ ਉਲਟ ਦਿੱਲੀ ਦੀ ਸਰਕਾਰ ਉੱਥੋਂ ਦੇ ਲੋਕਾਂ ਨੂੰ ਦੋ ਰੁਪਏ ਪ੍ਰਤੀ ਯੂਨਿਟ ਬਿਜਲੀ ਦੇ ਰਹੀ ਹੈ ਜਦੋਂਕਿ ਪੰਜਾਬ ਅੰਦਰ ਖ਼ਪਤਕਾਰਾਂ ਨੂੰ 11 ਰੁਪਏ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾ ਰਹੀ ਹੈ। ਇਸ ਨਾਲ ਖ਼ਪਤਕਾਰਾਂ ਦੀ ਲੁੱਟ ਕੀਤੀ ਜਾ ਰਹੀ ਹੈ| ਪਾਰਟੀ ਵਾਲੰਟੀਅਰਾਂ ਵੱਲੋਂ ਬਿਜਲੀ ਦੇ ਬਿੱਲ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਬਿਜਲੀ ਬਿੱਲਾਂ ਦੀਆਂ ਕਾਪੀਆਂ ਫੂਕੀਆਂ

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਅੱਜ ਕਾਦੀਆਂ ਹਲਕੇ ਦੇ ਪਿੰਡ ਗੁੰਨੋਪੁਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਬਿੱਲਾਂ ਦੀਆਂ ਕਾਪੀਆਂ ਫੂਕਣ ਤੋਂ ਇਲਾਵਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂ ਠਾਕੁਰ ਤਰਸੇਮ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਸ ਦਰ ਉੱਤੇ ਬਿਜਲੀ ਦੇ ਬਿੱਲਾਂ ਦੀ ਵਸੂਲੀ ਕੀਤੀ ਜਾ ਰਹੀ ਹੈ, ਉਸ ਨਾਲ ਆਮ ਆਦਮੀ ਅਤੇ ਗ਼ਰੀਬ ਪਰਿਵਾਰਾਂ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਦਲਿਤ ਲੋਕਾਂ ਨੂੰ ਵੱਡੇ ਬਿਜਲੀ ਦੇ ਬਿੱਲ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਹੋਰ ਪਾਰਟੀਆਂ ਕੇਵਲ ਤੇ ਕੇਵਲ ਸਰਮਾਏਦਾਰ ਲੋਕਾਂ ਦੀਆਂ ਪਾਰਟੀਆਂ ਹਨ। ਇਸ ਲਈ ਉਹ ਗ਼ਰੀਬ ਲੋਕਾਂ ਦੀਆਂ ਮੁਸ਼ਕਲਾਂ ਨੂੰ ਨਹੀਂ ਸਮਝਦੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਇਲਾਵਾ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਬਿੱਲਾਂ ਵਿੱਚ ਫ਼ੌਰੀ ਰਾਹਤ ਦੇਣ ਦੀ ਵੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰੇਮ ਲਾਲ, ਕੁਲਵਿੰਦਰ ਸਿੰਘ, ਮੋਹਣ ਸਿੰਘ ਬਲਾਕ ਪ੍ਰਧਾਨ, ਹਰਪਾਲ ਸਿੰਘ ਚੱਕ ਯਕੂਬ, ਜਾਰਜ ਮਸੀਹ, ਕਰਨ ਸਲਾਰੀਆ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All