DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP Protests Outside Chugh’s Amritsar Residence: ‘ਆਪ’ ਵੱਲੋਂ ਚੁੱਘ ਦੇ ਘਰ ਅੱਗੇ ਮੁਜ਼ਾਹਰਾ

ਕੇਂਦਰ ਸਰਕਾਰ ’ਤੇ ਈ ਡੀ ਅਤੇ ਸੀ ਬੀ ਆਈ ਦੀ ਦੁਰਵਰਤੋਂ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਭਾਜਪਾ ਆਗੂ ਤਰਨ ਚੁੱਘ ਦੇ ਘਰ ਨੇੜੇ ਰੋਸ ਪ੍ਰਗਟਾਉਂਦੇ ਹੋਏ ‘ਆਪ’ ਕਾਰਕੁਨ।
Advertisement

ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਦੇ ਘਰ ਦੇ ਬਾਹਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਈ ਡੀ ਅਤੇ ਸੀ ਬੀ ਆਈ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੀ ਅਗਵਾਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਡਾ. ਅਜੈ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਝਰ, ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ, ਕਰਮਜੀਤ ਸਿੰਘ ਰਿੰਟੂ, ਜਰਨੈਲ ਸਿੰਘ ਢੌਟ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਅਤੇ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕੀਤੀ। ਇਸ ਮੌਕੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾ-ਧਮਕਾ ਕੇ ਅਤੇ ਕੇਂਦਰੀ ਏਜੰਸੀਆਂ ਦਾ ਦਬਾਅ ਬਣਾ ਕੇ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਦੇ ਸੁਪਨੇ ਦੇਖ ਰਹੀ ਹੈ, ਪਰ ਭਾਜਪਾ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਪੰਜਾਬੀ ਕਦੇ ਵੀ ਧੌਂਸ ਅਤੇ ਦਬਾਅ ਅੱਗੇ ਨਹੀਂ ਝੁਕਦੇ।

ਉਨ੍ਹਾਂ ਕਿਹਾ ਕਿ ਭਾਜਪਾ ਸ਼ਾਇਦ ਇਹ ਭੁੱਲ ਰਹੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਲਗਭਗ 750 ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਹੀਦੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਭਾਜਪਾ ਘਬਰਾ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਨੂੰ ਬਦਨਾਮ ਕਰਨ ਅਤੇ ਸਰਕਾਰ ਨਾਲ ਜੁੜੇ ਲੋਕਾਂ ਨੂੰ ਡਰਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਸਬਕ ਸਿਖਾਉਣਗੇ।

Advertisement

ਇਸ ਮੌਕੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਗੁਰਸ਼ਰਨ ਸਿੰਘ ਛੀਨਾ, ਜਸਕਰਨ ਸਿੰਘ ਬੰਦੇਸ਼ਾ, ਸਤਪਾਲ ਸਿੰਘ ਸੌਖੀ, ਅਰਵਿੰਦਰ ਸਿੰਘ ਭੱਟੀ, ਗੁਰਸ਼ਰਨ ਸਿੰਘ ਗੋਲਡੀ, ਗੁਰਪ੍ਰੀਤ ਗੋਪੀ, ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ, ਹਰਪ੍ਰੀਤ ਸਿੰਘ ਆਹਲੂਵਾਲੀਆ, ਰਮਨ ਕੁਮਾਰ, ਵਿਕਰਮਜੀਤ ਵਿੱਕੀ, ਵਿਸ਼ਾਖਾ ਸਿੰਘ, ਕਾਮਨਾ ਆਨੰਦ, ਡਾ. ਇੰਦਰ ਪਾਲ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Advertisement

Advertisement
×