ਰਈਆ: ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਟੌਗ 19195 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ। ਸ੍ਰੀ ਟੌਗ ਨੂੰ 52, 468 ਵੋਟਾਂ ਪਈਆਂ, ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤੋਖ ਸਿੰਘ ਭਲਾਈਪੁਰ ਨੂੰ 32, 916 ਵੋਟਾਂ ਪਈਆਂ। ਸ਼੍ਰੋਮਣੀ ਅਕਾਲੀ ਦਲ ਦੇ ਬਲਜੀਤ ਸਿੰਘ ਜਲਾਲਉਸਮਾ ਨੂੰ 30, 969 ਨੂੰ ਵੋਟਾਂ ਪਈਆਂ ਅਤੇ ਤੀਸਰੇ ਸਥਾਨ ’ਤੇ ਰਹੇ। ਭਾਜਪਾ ਦੇ ਮਨਜੀਤ ਸਿੰਘ ਮੀਆਂਵਿੰਡ ਨੂੰ 5, 366 ਵੋਟਾਂ ਪਈਆਂ। ਇਸ ਮੌਕੇ ਦਲਬੀਰ ਸਿੰਘ ਟੌਗ ਨੇ ਜਿੱਤ ਉਪਰੰਤ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਘਰ ਜਾ ਕੇ ਸ਼ੁਕਰਾਨਾ ਕੀਤਾ। -ਪੱਤਰ ਪ੍ਰੇਰਕ