ਕਾਂਗਰਸੀ ਕੌਂਸਲਰ ਅਤੇ ਸਾਬਕਾ ਵਿਧਾਇਕ ਦੇ ਪਰਿਵਾਰ ਵੱਲੋਂ ‘ਆਪ’ ਦੀ ਹਮਾਇਤ

ਕਾਂਗਰਸੀ ਕੌਂਸਲਰ ਅਤੇ ਸਾਬਕਾ ਵਿਧਾਇਕ ਦੇ ਪਰਿਵਾਰ ਵੱਲੋਂ ‘ਆਪ’ ਦੀ ਹਮਾਇਤ

ਬ੍ਰਾਹਮਣ ਸਭਾ ਪਠਾਨਕੋਟ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਆਪ’ ਉਮੀਦਵਾਰ ਦੀ ਹਮਾਇਤ ਦਾ ਐਲਾਨ ਕਰਦੇ ਹੋਏ।

ਐੱਨਪੀ ਧਵਨ

ਪਠਾਨਕੋਟ, 19 ਜਨਵਰੀ

ਪਠਾਨਕੋਟ ਵਿੱਚ ਕਾਂਗਰਸ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਉਸ ਵੇਲੇ ਲੱਗਾ ਜਦ ਬ੍ਰਾਹਮਣ ਸਭਾ ਪਠਾਨਕੋਟ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਜਿਨ੍ਹਾਂ ਦੀ ਪਤਨੀ ਸ਼੍ਰੀਮਤੀ ਸੁਨੀਤਾ ਸ਼ਰਮਾ ਵਾਰਡ ਨੰਬਰ 7 ਤੋਂ ਕੌਂਸਲਰ, ਪੁੱਤਰ ਅਭੀ ਸ਼ਰਮਾ ਯੂਥ ਆਗੂ ਅਤੇ ਸਾਬਕਾ ਵਿਧਾਇਕ ਰਾਮ ਸਰੂਪ ਸ਼ਰਮਾ ਦੇ ਪੁੱਤਰ ਬਿੱਲਾ ਬਾਗੀ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਭੂਤੀ ਸ਼ਰਮਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਸਮਰਥਨ ਕਰਨ ਦਾ ਕਾਰਨ ਉਨ੍ਹਾਂ ਵਿਭੂਤੀ ਸ਼ਰਮਾ ਨਾਲ ਰਿਸ਼ਤੇਦਾਰੀ ਦੱਸਿਆ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਰਾਮ ਸਰੂਪ ਸ਼ਰਮਾ ਦਾ ਸਮੁੱਚਾ ਪਰਿਵਾਰ ਵਿਭੂਤੀ ਸ਼ਰਮਾ ਦੇ ਨਾਲ ਹੈ ਅਤੇ ਸਭ ਤੋਂ ਪਹਿਲਾਂ ਪਰਿਵਾਰ ਹੈ ਅਤੇ ਰਾਜਨੀਤੀ ਬਾਅਦ ਵਿੱਚ। ਇਸ ਲਈ ਵਿਭੂਤੀ ਸ਼ਰਮਾ ਲਈ ਘਰ-ਘਰ ਜਾ ਕੇ ਵੋਟਾਂ ਮੰਗਣਗੇ। ਇਸ ਕਰਕੇ ਹੁਣ ਕਾਂਗਰਸ ਪਾਰਟੀ ਦੀ ਮਰਜ਼ੀ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਰੱਖਣਾ ਹੈ ਜਾਂ ਨਹੀਂ ਕਿਉਂਕਿ ਖੁੱਲ੍ਹ ਕੇ ਉਹ ਵਿਭੂਤੀ ਸ਼ਰਮਾ ਦੀ ਹਮਾਇਤ ਕਰਨਗੇ ਅਤੇ ਕਾਂਗਰਸ ਪਾਰਟੀ ਨੂੰ ਧੋਖੇ ਵਿੱਚ ਨਹੀਂ ਰੱਖਣਗੇ। ਇਸ ਮੌਕੇ ਉਨ੍ਹਾਂ ਨਾਲ ਬ੍ਰਾਹਮਣ ਸਭਾ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਸ਼ਰਮਾ ਪ੍ਰਮੁੱਖ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All