ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁਲਜ਼ਮ ਡੇਢ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ

ਪੱਤਰ ਪ੍ਰੇਰਕ ਪਠਾਨਕੋਟ, 30 ਜੂਨ ਸਥਾਨਕ ਰੇਲਵੇ ਸਟੇਸ਼ਨ ਤੇ ਜੀਆਰਪੀ ਪੁਲੀਸ ਨੇ ਇੱਕ ਵਿਅਕਤੀ ਨੂੰ 1.50 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਉਸ ਦਾ ਨਾਂ ਜ਼ੋਰਾਵਰ ਸਿੰਘ ਵਾਸੀ ਜ਼ਿਲ੍ਹਾ ਮੰਦਸ਼ੋਰ, ਮੱਧ ਪ੍ਰਦੇਸ਼ ਦੱਸਿਆ ਜਾ ਰਿਹਾ ਹੈ। ਉਸ ਖਿਲਾਫ 18/61/85 ਐਨਡੀਪੀਐਸ...
Advertisement

ਪੱਤਰ ਪ੍ਰੇਰਕ

ਪਠਾਨਕੋਟ, 30 ਜੂਨ

Advertisement

ਸਥਾਨਕ ਰੇਲਵੇ ਸਟੇਸ਼ਨ ਤੇ ਜੀਆਰਪੀ ਪੁਲੀਸ ਨੇ ਇੱਕ ਵਿਅਕਤੀ ਨੂੰ 1.50 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਉਸ ਦਾ ਨਾਂ ਜ਼ੋਰਾਵਰ ਸਿੰਘ ਵਾਸੀ ਜ਼ਿਲ੍ਹਾ ਮੰਦਸ਼ੋਰ, ਮੱਧ ਪ੍ਰਦੇਸ਼ ਦੱਸਿਆ ਜਾ ਰਿਹਾ ਹੈ। ਉਸ ਖਿਲਾਫ 18/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਆਰੰਭ ਦਿੱਤੀ ਗਈ ਹੈ। ਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਜਦ ਉਹ ਪੁਲੀਸ ਮੁਲਾਜ਼ਮਾਂ ਨਾਲ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ 1 ਤੇ ਗਸ਼ਤ ਕਰ ਰਹੇ ਸਨ ਤਾਂ ਇੱਕ ਨੌਜਵਾਨ ਪੁਲੀਸ ਪਾਰਟੀ ਨੂੰ ਆਉਂਦਿਆਂ ਦੇਖ ਕੇ ਘਬਰਾ ਗਿਆ ਤੇ ਆਪਣੀ ਡੱਬ ਵਿਚੋਂ ਇੱਕ ਕਾਲੇ ਰੰਗ ਦਾ ਮੋਮੀ ਲਿਫਾਫਾ ਕੱਢ ਕੇ ਝਾੜੀਆਂ ਵਿੱਚ ਸੁੱਟ ਕੇ ਦੌੜਨ ਲੱਗਾ। ਇਸ ਦੌਰਾਨ ਉਸ ਨੂੰ ਕਾਬੂ ਕਰ ਲਿਆ ਗਿਆ। ਮੋਮੀ ਲਿਫਾਫੇ ਵਿੱਚੋਂ 1 ਕਿਲੋ 500 ਗਰਾਮ ਅਫੀਮ ਬਰਾਮਦ ਹੋਈ ਜਿਸ ’ਤੇ ਉਸ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ ਗਿਆ।

Advertisement