ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਤਲ ਕੇਸ ’ਚ ਨਾਮਜ਼ਦ ਮੁਲਜ਼ਮ ਮੁਕਾਬਲੇ ਮਗਰੋਂ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਿੰਡ ਧੂਲਕਾ ਵਿੱਚ ਹੋਏ ਮਨਜੀਤ ਸਿੰਘ ਕਤਲ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਨੂੰ ਅੱਜ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਸੁਖਪ੍ਰੀਤ ਸਿੰਘ ਉਰਫ ਸੁੱਖ ਵਾਸੀ ਪਿੰਡ ਉਗਾਣਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।...
ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਬਾਰਡਰ ਰੇਂਜ ਦੇ ਡੀ ਆਈ ਜੀ ।
Advertisement
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਿੰਡ ਧੂਲਕਾ ਵਿੱਚ ਹੋਏ ਮਨਜੀਤ ਸਿੰਘ ਕਤਲ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਨੂੰ ਅੱਜ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਸੁਖਪ੍ਰੀਤ ਸਿੰਘ ਉਰਫ ਸੁੱਖ ਵਾਸੀ ਪਿੰਡ ਉਗਾਣਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

ਇਹ ਕਾਰਵਾਈ ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ ਐੱਸ ਪੀ ਸੁਹੇਲ ਮੀਰ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਗੁਪਤ ਸੂਚਨਾ ਮਿਲੀ ਕਿ ਲੋੜੀਂਦਾ ਮੁਲਜ਼ਮ ਸੁਖਪ੍ਰੀਤ ਸਿੰਘ ਉਰਫ ਸੁੱਖ, ਜਿਸ ਨੇ ਮੁੱਖ ਮੁਲਜ਼ਮਾਂ ਨੂੰ ਹਥਿਆਰ ਅਤੇ ਟਿਕਾਣਾ ਮੁਹੱਈਆ ਕਰਵਾਇਆ , ਇਲਾਕੇ ਵਿੱਚ ਨਵੀਂ ਵਾਰਦਾਤ ਦੀ ਫਿਰਾਕ ਵਿੱਚ ਘੁੰਮ ਰਿਹਾ ਹੈ। ਇਸ ਤਹਿਤ ਐੱਸ ਆਈ ਅਜੇਪਾਲ ਸਿੰਘ ਨੇ ਆਪਣੀ ਟੀਮ ਸਮੇਤ ਜੇਠੁਵਾਲ ਨਹਿਰ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਪੁਲੀਸ ਨੇ ਜਦੋਂ ਮੁਲਜ਼ਮ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਪਾਰਟੀ ’ਤੇ ਫਾਇਰ ਕਰ ਦਿੱਤਾ।

Advertisement

ਪੁਲੀਸ ਵੱਲੋਂ ਆਪਣੀ ਸੁਰੱਖਿਆ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਉਹ ਜ਼ਖਮੀ ਹੋ ਗਿਆ। ਉਸ ਨੂੰ 9 ਐਮ.ਐਮ ਪਿਸਤੌਲ ਅਤੇ 3 ਰੌਂਦਾਂ ਸਮੇਤ ਕਾਬੂ ਕਰ ਲਿਆ ਗਿਆ। ਜ਼ਖਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ 16 ਨਵੰਬਰ ਨੂੰ ਪਿੰਡ ਧੂਲਕਾ ਵਿੱਚ ਦੋ ਨਾ-ਮਾਲੂਮ ਸੂਟਰਾਂ ਵੱਲੋਂ ਦੁਕਾਨ ਅੰਦਰ ਦਾਖਲ ਹੋ ਕੇ ਮਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸਬੰਧੀ ਮੁਕੱਦਮਾ ਧਾਰਾ 103, 3(5) ਬੀ ਐੱਨ ਐਸ ਅਤੇ 25-54-59 ਅਸਲਾ ਐਕਟ ਤਹਿਤ ਥਾਣਾ ਖਿਲਚੀਆਂ ਵਿੱਚ ਦਰਜ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਮੁੱਖ ਮੁਲਜਮ ਰਾਜਾ ਸਿੰਘ ਉਰਫ ਬਿੱਲਾ ਵਾਸੀ ਚੀਮਾ ਕਲਾਂ ਨੂੰ ਦੋ ਦਿਨ ਪਹਿਲਾਂ ਹੋਏ ਸੰਖੇਪ ਮੁਕਾਬਲੇ ਦੌਰਾਨ ਢੇਰ ਕੀਤਾ ਜਾ ਚੁੱਕਾ , ਜਦਕਿ ਉਸਦਾ ਸਾਥੀ ਮਨਪ੍ਰੀਤ ਸਿੰਘ ਉਰਫ ਸ਼ੰਮੀ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਤਫਤੀਸ਼ ਵਿੱਚ ਸਾਹਮਣੇ ਆਇਆ ਹੈ ਕਿ ਸੁਖਪ੍ਰੀਤ ਸਿੰਘ ਉਰਫ ਸੁੱਖ ਨੇ ਮੁੱਖ ਸੂਟਰਾਂ ਨੂੰ ਹਥਿਆਰ ਪ੍ਰਦਾਨ ਕੀਤੇ ਅਤੇ ਵਾਰਦਾਤ ਤੋਂ ਬਾਅਦ ਛੁਪਣ ਲਈ ਟਿਕਾਣਾ ਵੀ ਦਿੱਤਾ। ਇਨ੍ਹਾਂ ਦਾ ਸੰਗਠਿਤ ਗੈਂਗ ਨਾਲ ਸਿੱਧਾ ਸਬੰਧ ਸੀ। ਪੁਲੀਸ ਵਲੋ ਇਨਾਂ ਦੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਹਥਿਆਰ ਸਪਲਾਈ ਚੇਨ ਅਤੇ ਗੈਂਗ ਨਾਲ ਸਬੰਧਤ ਦੀ ਜਾਂਚ ਜਾਰੀ ਹੈ।

 

 

 

Advertisement
Show comments