ਗੁਆਂਢੀ ਪਰਿਵਾਰ ’ਤੇ ਜ਼ਖ਼ਮੀ ਕਰਨ ਦਾ ਦੋਸ਼

ਗੁਆਂਢੀ ਪਰਿਵਾਰ ’ਤੇ ਜ਼ਖ਼ਮੀ ਕਰਨ ਦਾ ਦੋਸ਼

ਪੱਤਰ ਪ੍ਰੇਰਕ

ਕਾਹਨੂੰਵਾਨ, 15

ਪੁਲੀਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਗੁਨੋਪੁਰ ਦੀ ਵਸਨੀਕ ਇਕ ਨੀਮ ਫ਼ੌਜੀ ਬਲ ਦੀ ਮੁਲਾਜ਼ਮ ਨੂੰ ਉਸ ਦੇ ਗੁਆਂਢੀ ਪਰਿਵਾਰ ਵੱਲੋਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਸਰਕਾਰੀ ਹਸਪਤਾਲ ਪੁਰਾਣਾ ਸ਼ਾਲ੍ਹਾ ਵਿੱਚ ਜ਼ੇਰੇ ਇਲਾਜ ਵਿਧਵਾ ਜਸਬੀਰ ਕੌਰ ਨੇ ਗਵਾਂਢੀ ਪਰਿਵਾਰ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮਾਰ ਕੁਟਾਈ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਜਸਬੀਰ ਕੌਰ ਨੇ ਦੱਸਿਆ ਕਿ ਉਹ ਸੀਮਾ ਸੁਰੱਖਿਆ ਬਲ ਦੀ ਮੁਲਾਜ਼ਮ ਹੈ। ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਸ ਦੇ ਬੱਚੇ ਵਿਦੇਸ਼ ਰਹਿੰਦੇ ਹਨ। ਉਸ ਦੇ ਗੁਆਂਢ ਵਿੱਚ ਰਹਿੰਦੇ ਇੰਦਰਜੀਤ ਸਿੰਘ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਰੰਜਿਸ਼ ਕਾਰਨ ਬੀਤੇ ਦਿਨ ਉਸ ’ਤੇ ਹਮਲਾ ਕਰਕੇ ਗੰਭੀਰ ਸੱਟਾਂ ਲਾ ਦਿੱਤੀਆਂ ਤੇ ਕੱਪੜੇ ਤੱਕ ਪਾੜਨ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਦੂਸਰੀ ਧਿਰ ਦੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਸਬੀਰ ਕੌਰ ਉਨ੍ਹਾਂ ਦੀ ਭਰਜਾਈ ਹੈ ਤੇ ਉਸ ਨੇ ਇਕ ਕੁੱਤਾ ਰੱਖਿਆ ਹੋਇਆ ਹੈ। ਜੋ ਅਕਸਰ ਹੀ ਖੁੱਲ੍ਹਾ ਛੱਡਿਆ ਹੋਣ ਕਾਰਨ ਉਨ੍ਹਾਂ ਲਈ ਸਿਰਦਰਦੀ ਬਣਿਆ ਰਹਿੰਦਾ ਹੈ। ਬੀਤੇ ਦਿਨ ਜਦੋਂ ਉਹ ਗਲ਼ੀ ’ਚੋਂ ਲੰਘ ਰਿਹਾ ਸੀ ਤਾਂ ਜਸਬੀਰ ਕੌਰ ਦੇ ਕੁੱਤੇ ਨੇ ਉਸ ਨੂੰ ਲੱਤ ’ਤੇ ਵੱਢ ਲਿਆ ਤੇ ਵਿਰੋਧ ਕਰਨ ’ਤੇ ਜਸਬੀਰ ਕੌਰ ਨੇ ਸਾਥੀਆਂ ਨੂੰ ਨਾਲ ਲੈ ਕੇ ਝਗੜਾ ਕੀਤਾ। ਇਸ ਸਬੰਧੀ ਜਦੋਂ ਥਾਣਾ ਭੈਣੀ ਮੀਆਂ ਖਾਂ ਦੇ ਇੰਚਾਰਜ ਸੁਦੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All