ਪੱਤਰ ਪ੍ਰੇਰਕ
ਕਾਦੀਆਂ, 1 ਅਪਰੈਲ
‘ਆਪ’ ਦੀ ਮਹਿਲਾ ਵਿੰਗ ਦੀ ਸੂਬਾਈ ਸਕੱਤਰ ਸ੍ਰੀਮਤੀ ਬਬੀਤਾ ਖੋਸਲਾ ਨੇ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਚਾਰ ਸਾਲਾ ਬੱਚੀ ਨਾਲ ਹੋਏ ਜਬਰ-ਜਨਾਹ ਦੀ ਘਟਨਾ ’ਤੇ ਅਫ਼ਸੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਕਥਿਤ ਮੁਲਜ਼ਮਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਬੀਤਾ ਖੋਸਲਾ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਦਾ ਸਿਰ ਨੀਵਾਂ ਕਰ ਦਿੱਤਾ ਹੈ। ਸਕੂਲ ਪ੍ਰਸ਼ਾਸਨ ਵੀ ਇਸ ਘਟਨਾ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ, ਇਸ ਲਈ ਸਕੂਲ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।