DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Islamabad ’ਚ ਗ਼ੈਰ-ਕਾਨੂੰਨੀ ਡੇਅਰੀਆਂ ਖਿਲਾਫ਼ ਕਾਰਵਾਈ

ਗਊਆਂ ਫਡ਼ ਕੇ ਗਊਸ਼ਾਲਾ ਭੇਜੀਆਂ; ੳੁਲੰਘਣਾ ਕਰਨ ’ਤੇ ਸਖ਼ਤ ਕਾਰਵਾੲੀ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਡੇਅਰੀਆਂ ਨੂੰ ਸੀਲ ਕਰਨ ਮਗਰੋਂ ਪਸ਼ੂਆਂ ਨੂੰ ਜ਼ਬਤ ਕਰਦੇ ਹੋਏ ਨਿਗਮ ਮੁਲਾਜ਼ਮ।
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਦੀ ਹੱਦਾਂ ਅੰਦਰ ਚੱਲ ਰਹੀਆਂ ਗ਼ੈਰ-ਕਾਨੂੰਨੀ ਡੇਅਰੀਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਖ਼ਾਸ ਤੌਰ ’ਤੇ ਸੈਂਟਰਲ ਹਲਕੇ ਦੇ ਇਸਲਾਮਾਬਾਦ ਇਲਾਕੇ ਵਿੱਚ ਚਲਾਈ ਗਈ। ਇਹ ਕਾਰਵਾਈ ਸੈਨੀਟਰੀ ਸਟਾਫ ਦੀਆਂ ਟੀਮਾਂ ਵੱਲੋਂ ਮਿਉਂਸਿਪਲ ਹੈਲਥ ਅਫਸਰ ਡਾ. ਕਿਰਨ ਦੀ ਦੇਖ-ਰੇਖ ਹੇਠ ਚਲਾਈ ਗਈ। ਜ਼ਿਕਰਯੋਗ ਹੈ ਕਿ ਇਸ ਕਾਰਵਾਈ ਤੋਂ ਪਹਿਲਾਂ ਡੇਅਰੀ ਮਾਲਕਾਂ ਨੂੰ ਕਈ ਵਾਰ ਚਿਤਾਵਨੀਆਂ ਅਤੇ ਅਧਿਕਾਰਕ ਨੋਟਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੀਆਂ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਲਈ ਕਿਹਾ ਗਿਆ ਸੀ। ਅੱਜ ਇਸਲਾਮਾਬਾਦ ਇਲਾਕੇ ਵਿੱਚ ਚਲਾਈ ਗਈ ਮੁਹਿੰਮ ਦੌਰਾਨ ਕਈ ਗ਼ੈਰ-ਕਾਨੂੰਨੀ ਡੇਅਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਭੇਜਿਆ ਗਿਆ। ਇਸ ਕਾਰਵਾਈ ਤਹਿਤ 17 ਗਾਂਵਾਂ ਨੂੰ ਜ਼ਬਤ ਕਰਕੇ ਨਜ਼ਦੀਕੀ ਗਊਸ਼ਾਲਾ ਵਿੱਚ ਭੇਜਿਆ ਗਿਆ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਵਿੱਚ ਸਫ਼ਾਈ ਅਤੇ ਵਧੀਆ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਨਿਗਮ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਰਬਜੀਤ ਸਿੰਘ, ਜੇ ਪੀ ਬੱਬਰ, ਰਵਿੰਦਰਪਾਲ ਅਤੇ ਰਛਪਾਲ ਸਿੰਘ ਦੀ ਮੌਜੂਦਗੀ ਵਿੱਚ ਚਲਾਈ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

ਨਗਰ ਨਿਗਮ ਵੱਲੋਂ ਹੋਰ ਗ਼ੈਰ-ਕਾਨੂੰਨੀ ਡੇਅਰੀ ਮਾਲਕਾਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਆਪਣੀਆਂ ਡੇਅਰੀਆਂ ਨੂੰ ਤੁਰੰਤ ਸ਼ਹਿਰ ਤੋਂ ਬਾਹਰ ਤਬਦੀਲ ਕਰਨ। ਅਜਿਹਾ ਨਾ ਕਰਨ ’ਤੇ ਡੇਅਰੀਆਂ ਨੂੰ ਸੀਲ ਕਰਨ ਅਤੇ ਪਸ਼ੂਆਂ ਦੀ ਜ਼ਬਤੀ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
×