DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Action Against Illegal Encroachments: ਨਗਰ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏ

ਛੇਹਰਟਾ ਮੇਨ ਬਾਜ਼ਾਰ, ਖ਼ਾਲਸਾ ਕਾਲਜ ਅਤੇ ਖ਼ਾਲਸਾ ਯੂੂਨੀਵਰਸਿਟੀ ਇਲਾਕਿਆਂ ’ਚ ਕਾਰਵਾਈ

  • fb
  • twitter
  • whatsapp
  • whatsapp
featured-img featured-img
ਕਾਰਵਾਈ ਦੌਰਾਨ ਵਿਰੋਧ ਦਾ ਸਾਹਮਣਾ ਕਰਦੀ ਹੋਈ ਐਨਫੋਰਸਮੈਂਟ ਟੀਮ।
Advertisement

ਜਨਤਕ ਸੜਕਾਂ, ਗਲੀਆਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਛੇਹਰਟਾ ਮੇਨ ਬਾਜ਼ਾਰ, ਖਾਲਸਾ ਕਾਲਜ ਦੇ ਪਿਛਲੇ ਪਾਸੇ ਅਤੇ ਖਾਲਸਾ ਯੂਨੀਵਰਸਿਟੀ ਨਾਲ ਲੱਗਦੀਆਂ ਗਲੀਆਂ ਵਿੱਚ ਵੱਡੇ ਪੱਧਰ ’ਤੇ ਨਾਜਾਇਜ਼ ਕਬਜਿਆਂ ਖਿਲਾਫ਼ ਕਾਰਵਾਈ ਕੀਤੀ ਗਈ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਸਕੱਤਰ-ਕਮ-ਅਸਟੇਟ ਅਫਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਕੀਤੀ ਗਈ। ਐਨਫੋਰਸਮੈਂਟ ਟੀਮ ਦੀ ਅਗਵਾਈ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਵੱਲੋਂ ਕੀਤੀ ਗਈ, ਜਦਕਿ ਡੀ ਸੀ ਪੀ ਟਰੈਫਿਕ ਅਮਨਦੀਪ ਕੌਰ ਅਤੇ ਟਰੈਫਿਕ ਪੁਲਿਸ ਟੀਮ ਵੱਲੋਂ ਕਾਰਵਾਈ ਦੌਰਾਨ ਸਹਿਯੋਗ ਦਿੱਤਾ ਗਿਆ।

ਇਸ ਕਾਰਵਾਈ ਦੌਰਾਨ ਐਨਫੋਰਸਮੈਂਟ ਟੀਮ ਨੂੰ ਕੁੱਝ ਕਬਜ਼ਾਧਾਰੀਆਂ ਅਤੇ ਲੋਕਾਂ ਵੱਲੋਂ ਸਖ਼ਤ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ। ਨਗਰ ਨਿਗਮ ਵੱਲੋਂ ਦੁਕਾਨਦਾਰਾਂ, ਰੇਹੜੀ-ਫੜੀ ਚਾਲਕਾਂ ਅਤੇ ਕਬਜ਼ਾਧਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਉਹ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਤੋਂ ਆਪਣੇ ਨਾਜਾਇਜ਼ ਕਬਜ਼ੇ ਤੁਰੰਤ ਹਟਾ ਲੈਣ। ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕਬਜ਼ਾਧਾਰੀ ਨੂੰ ਜਨਤਕ ਸੜਕਾਂ ਜਾਂ ਫੁੱਟਪਾਥਾਂ ’ਤੇ ਰੁਕਾਵਟ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement

Advertisement
Advertisement
×