DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ

ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਅਹਿਮ ਕਦਮ ਚੁੱਕਦਿਆਂ ਸਹਾਇਕ ਕਿਰਤ ਕਮਿਸ਼ਨਰ ਜਸਨਦੀਪ ਸਿੰਘ ਕੰਗ ਨੇ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਅਤੇ ਕਿਰਤੀਆਂ ਨੂੰ ਕਾਨੂੰਨੀ ਲਾਭਾਂ ਤੋਂ ਵਾਂਝਾ ਰੱਖਣ ਵਾਲੀਆਂ ਸੰਸਥਾਵਾਂ ਅਤੇ ਵਿਭਾਗਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ...

  • fb
  • twitter
  • whatsapp
  • whatsapp
Advertisement

ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਅਹਿਮ ਕਦਮ ਚੁੱਕਦਿਆਂ ਸਹਾਇਕ ਕਿਰਤ ਕਮਿਸ਼ਨਰ ਜਸਨਦੀਪ ਸਿੰਘ ਕੰਗ ਨੇ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਅਤੇ ਕਿਰਤੀਆਂ ਨੂੰ ਕਾਨੂੰਨੀ ਲਾਭਾਂ ਤੋਂ ਵਾਂਝਾ ਰੱਖਣ ਵਾਲੀਆਂ ਸੰਸਥਾਵਾਂ ਅਤੇ ਵਿਭਾਗਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਇਸ ਸਬੰਧ ਵਿੱਚ ਸਹਾਇਕ ਕਿਰਤ ਕਮਿਸ਼ਨਰ ਨੇ ਚਾਰ ਕਿਰਤੀਆਂ ਨੂੰ ਗ੍ਰੈਚੁਟੀ ਦੀ ਰਕਮ ਅਦਾ ਨਾ ਕਰਨ ਵਾਲੀਆਂ ਤਿੰਨ ਸੰਸਥਾਵਾਂ ਦੇ ਬੈਂਕ ਖਾਤੇ ਕੁਰਕ ਕਰ ਕੇ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇੱਕ ਹੋਰ ਮਾਮਲੇ ਵਿੱਚ ਨੌਂ ਕਿਰਤੀਆਂ ਨੂੰ ਕਾਨੂੰਨੀ ਹੱਕਾਂ ਅਨੁਸਾਰ ਬਣਦੇ ਲਾਭ ਨਾ ਦੇਣ ਕਾਰਨ ਇੱਕ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਦੀਆਂ ਤਨਖਾਹਾਂ ਰੋਕ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਅਤੇ ਤਿੰਨ ਕਿਰਤੀਆਂ ਨੂੰ ਬਣਦੇ ਲਾਭ ਨਾ ਦੇਣ ਕਾਰਨ ਇੱਕ ਹੋਰ ਸਰਕਾਰੀ ਵਿਭਾਗ ਦੇ ਵਾਹਨ ਨੂੰ ਕੁਰਕ ਕਰ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇੱਕ ਵੱਖਰੇ ਮਾਮਲੇ ਵਿੱਚ ਕਰਮਚਾਰੀ ਨੂੰ ਬਣਦੇ ਲਾਭਾਂ ਦੀ ਅਦਾਇਗੀ ਨਾ ਕਰਨ ਵਾਲੀ ਇੱਕ ਫ਼ਰਮ ਦੀ ਅਚੱਲ ਸੰਪਤੀ ਕੁਰਕ ਕਰਨ ਲਈ ਸਬੰਧਤ ਤਹਿਸੀਲਦਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਏ ਐੱਲ ਸੀ ਅਦਾਲਤ ਵਿੱਚ ਲੰਬਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਫਾਸਟ-ਟ੍ਰੈਕ ਆਧਾਰ ’ਤੇ ਸੁਣਵਾਈ ਕੀਤੀ ਜਾ ਰਹੀ ਹੈ ਤਾਂ ਜੋ ਕਿਰਤੀਆਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ।

Advertisement
Advertisement
×