ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਸਰਗਰਮੀਆਂ ਤੇਜ਼

ਪਠਾਨਕੋਟ ਜ਼ਿਲ੍ਹੇ ’ਚ ਕਾਂਗਰਸ ਨੇ ਉਮੀਦਵਾਰ ਐਲਾਨੇ; ਪਾਰਟੀ ਦੇ ਸਾਰੇ ਉਮੀਦਵਾਰ ਜਿੱਤਣਗੇ: ਜੋਗਿੰਦਰ ਪਾਲ
ਪਠਾਨਕੋਟ ਵਿੱਚ ਉਮੀਦਵਾਰਾਂ ਦਾ ਐਲਾਨ ਕਰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਪਾਲ।
Advertisement

ਕਾਂਗਰਸ ਪਾਰਟੀ ਨੇ ਜ਼ਿਲ੍ਹੇ ਵਿੱਚ ਸਭ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਅਜੇ ਵੀ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਮੱਥਾਪੱਚੀ ਕਰ ਰਹੇ ਹਨ। ਜਦ ਕਿ ਨਾਮਜ਼ਦਗੀਆਂ ਭਰਨ ਲਈ ਦੋ ਦਿਨ ਬਾਕੀ ਹਨ।

ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਦੇ ਸੁੰਦਰਚੱਕ ਵਿੱਚ ਕਾਂਗਰਸ ਪਾਰਟੀ ਦਫ਼ਤਰ ਵਿੱਚ ਅੱਜ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਲਈ ਉਮੀਦਵਾਰਾਂ ਨੂੰ ਟਿਕਟਾਂ ਵੰਡੀਆਂ। ਪਾਰਟੀ ਵਰਕਰ ਵੀ ਸਰਗਰਮ ਹੋ ਗਏ ਹਨ ਅਤੇ ਆਪਣੇ ਉਮੀਦਵਾਰਾਂ ਲਈ ਸਮਰਥਨ ਵਾਲਾ ਮਾਹੌਲ ਬਣਾਉਣ ਲਈ ਡਟ ਗਏ ਹਨ। ਜਦ ਕਿ ਐਲਾਨ ਕੀਤੇ ਗਏ ਉਮੀਦਵਾਰ ਬੀ ਡੀ ਪੀ ਓ ਦਫਤਰ ਵਿੱਚ ਐੱਨ ਓ ਸੀ ਲੈਣ ਵਿੱਚ ਰੁੱਝ ਗਏ ਹਨ। ਇਹ ਵੀ ਸਾਹਮਣੇ ਆਇਆ ਹੈ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਅੰਦਰ ਅੰਦਰੂਨੀ ਚੁੱਪ ਹੈ। ਨਵੇਂ ਚਿਹਰਿਆਂ ਦੇ ਨਾਲ-ਨਾਲ ਕਈ ਪੁਰਾਣੇ ਚਿਹਰੇ ਆਪਣਾ ਦਾਅਵਾ ਪੇਸ਼ ਕਰ ਰਹੇ ਹਨ। ਕੁਝ ਬਲਾਕਾਂ ਵਿੱਚ, ਦੋ ਤੋਂ ਤਿੰਨ-ਤਿੰਨ ਉਮੀਦਵਾਰ ਟਿਕਟ ਪ੍ਰਾਪਤੀ ਦੀ ਦੌੜ ਵਿੱਚ ਸ਼ਾਮਲ ਹਨ ਅਤੇ ਹਰੇਕ ਟਿਕਟ ਲੈਣ ਲਈ ਹਾਈਕਮਾਂਡ ਤੱਕ ਪਹੁੰਚ ਕਰ ਰਿਹਾ ਹੈ।

Advertisement

ਇਸ ਕਰਕੇ ਟਿਕਟਾਂ ਲਈ ਅੰਦਰੂਨੀ ਖਿੱਚੋਤਾਣ ਜਾਰੀ ਹੈ। ਪਾਰਟੀ ਉਨ੍ਹਾਂ ਉਮੀਦਵਾਰਾਂ ਨੂੰ ਤਰਜੀਹ ਦੇਣਾ ਚਾਹੁੰਦੀ ਹੈ ਜਿਨ੍ਹਾਂ ਦੇ ਪਿੰਡਾਂ ਵਿੱਚ ਇੱਕ ਮਜ਼ਬੂਤ ਜਨ ਆਧਾਰ ਹੈ। ‘ਆਪ’ ਪਾਰਟੀ ਜ਼ਿਲ੍ਹੇ ਵਿੱਚ ਆਪਣੀ ਜਿੱਤ ਦਾ ਦਾਅਵਾ ਮਜ਼ਬੂਤ ਕਰਨ ਲਈ ਸੰਭਾਵੀ ਉਮੀਦਵਾਰਾਂ ਦੀ ਭਾਲ ਕਰ ਰਹੀ ਹੈ। ਜਦ ਕਿ ਕਈਆਂ ਨੇ ਕੁੱਝ ਪਿੰਡਾਂ ਵਿੱਚ, ਆਜ਼ਾਦ ਉਮੀਦਵਾਰਾਂ ਵੱਜੋਂ ਚੋਣ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਹਲਕੇ ਦੀਆਂ ਪੰਜ ਜ਼ਿਲ੍ਹਾ ਪਰਿਸ਼ਦਾਂ ਅਤੇ 48 ਬਲਾਕ ਸਮਿਤੀ ਸੀਟਾਂ ’ਤੇ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰੀ ਜਿੱਤ ਪ੍ਰਾਪਤ ਕਰਨਗੇ।

ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਵਰਗਲਾ ਕੇ ਅਤੇ ਵਾਅਦੇ ਪੂਰੇ ਕਰਨ ਨੂੰ ਲੈ ਕੇ ਸੱਤਾ ਵਿੱਚ ਆਈ ਸੀ। ਪਰ ਇਹ ਲੋਕਾਂ ਦੀਆਂ ਆਸਾਂ ਤੇ ਖਰੀ ਨਹੀਂ ਉਤਰੀ ਜਿਸ ਕਰਕੇ ਲੋਕ ਹੁਣ ਜ਼ਿਲ੍ਹਾ ਪਰਿਸ਼ਦ ਅਤੇ ਵਿਧਾਨ ਸਭਾ ਦੋਵਾਂ ਚੋਣਾਂ ਵਿੱਚ ‘ਆਪ’ ਨੂੰ ਹਰਾ ਕੇ ਬਦਲਾ ਲੈਣਗੇ।

ਤਰਨ ਤਾਰਨ ’ਚ ਰਾਜਬੀਰ ਸਿੰਘ ਭੁੱਲਰ ਨੇ ਟਿਕਟਾਂ ਵੰਡੀਆਂ

ਤਰਨ ਤਾਰਨ (ਗੁਰਬਖਸ਼ਪੁਰੀ): ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਆਪੋ ਆਪਣੇ ਹਲਕਿਆਂ ਲਈ ਉਮੀਦਵਾਰਾਂ ਦੇ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹੇ ਦੇ ਤਰਨਤਾਰਨ, ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਵਿਧਾਨ ਸਭਾ ਹਲਕਿਆਂ ਤੋਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਸੂਚੀ ਕਾਂਗਰਸ ਹਾਈਕਮਾਂਡ ਨੂੰ ਭੇਜੀ ਗਈ ਸੀ ਜਿਸ ’ਤੇ ਅੱਜ ਹਾਈਕਮਾਂਡ ਵੱਲੋਂ ਮੋਹਰ ਲਗਾਉਂਦਿਆਂ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ।

Advertisement
Show comments