ਫ਼ਤਹਿਗੜ੍ਹ ਚੂੜੀਆਂ: ਇੱਥੇ ਸ਼ਹਿਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਲਗਾਏ ਜਾਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਨਵਾਂ ਪਿੰਡ ਵਿੱਚ ਸਥਿਤ ਜਗ੍ਹਾ ਦਾ ਏਡੀਸੀ ਡਾ. ਅਮਨਦੀਪ ਕੌਰ ਨੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਜਗ੍ਹਾ ਦੀ ਨਿਸ਼ਾਨਦੇਹੀ ਅਤੇ ਅਗਲੀ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਐਨਜੀਟੀ ਦੀਆਂ ਹਦਾਇਤਾਂ ਅਨੁਸਾਰ ਐਸਟੀਪੀ ਦੇ ਕੰਮ ਨੂੰ ਸਿਰੇ ਚੜ੍ਹਾਉਣ ਲਈ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜਲਦੀ ਇਸ ਨੂੰ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਇਸ ਸਬੰਧੀ ਆਪ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਅਤੇ ਸ਼ਹਿਰ ਦੇ ਮੋਹਤਬਰਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। -ਪੱਤਰ ਪ੍ਰੇਰਕ