ਜੰਡਿਆਲਾ ਗੁਰੂ: ਬਾਰ ਕੌਂਸਲ ਪੰਜਾਬ ਤੇ ਹਰਿਆਣਾ ਵੱਲੋਂ ਸ੍ਰੀ ਰਾਜ ਕੁਮਾਰ ਮਲਹੋਤਰਾ ਸੀਨੀਅਰ ਐਡਵੋਕੇਟ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਦਾ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਆਉਂਦੀ 17 ਦਸੰਬਰ ਨੂੰ ਰਾਜ ਕੁਮਾਰ ਮਲਹੋਤਰਾ ਐਡਵੋਕੇਟ ਹੁਸ਼ਿਆਰਪੁਰ ਪਹੁੰਚ ਕੇ ਆਪਣੀ ਦੇਖ-ਰੇਖ ਹੇਠ ਬਾਰ ਐਸੋਸੀਏਸ਼ਨ ਦੀ ਚੋਣ ਕਰਵਾਉਣਗੇ ਅਤੇ ਇਸ ਸਬੰਧੀ ਰਿਪੋਰਟ ਦੋ ਦਿਨਾਂ ਵਿੱਚ ਬਾਰ ਕੌਂਸਲ ਪੰਜਾਬ ਤੇ ਹਰਿਆਣਾ, ਚੰਡੀਗੜ੍ਹ ਨੂੰ ਭੇਜਣਗੇ। -ਪੱਤਰ ਪ੍ਰੇਰਕ