ਹੜ੍ਹਾਂ ਮਗਰੋਂ: ਨੰਗਲ ਸੋਹਲ ਦੇ ਸਰਕਾਰੀ ਸਕੂਲ ਤੋਂ ਸਫ਼ਾਈ ਮੁਹਿੰਮ ਸ਼ੁਰੂ
ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹੜ੍ਹ ਪੀੜਤ ਖੇਤਰਾਂ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਧਾਲੀਵਾਲ ਨੇ ਅੱਜ ਹਲਕੇ ਦੇ ਪਿੰਡ ਨੰਗਲ ਸੋਹਲ ਦੇ ਸਰਕਾਰੀ ਸਕੂਲ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਮੌਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ...
Advertisement
ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹੜ੍ਹ ਪੀੜਤ ਖੇਤਰਾਂ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਧਾਲੀਵਾਲ ਨੇ ਅੱਜ ਹਲਕੇ ਦੇ ਪਿੰਡ ਨੰਗਲ ਸੋਹਲ ਦੇ ਸਰਕਾਰੀ ਸਕੂਲ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਮੌਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਓਨਾ ਚਿਰ ਤੱਕ ਜਾਰੀ ਰਹੇਗੀ ਜਦ ਤੱਕ ਸਾਰੇ ਪ੍ਰਭਾਵਿਤ ਖੇਤਰ ਸਾਫ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿੱਚ 8 ਫੁੱਟ ਤੋਂ ਜ਼ਿਆਦਾ ਪਾਣੀ ਆ ਗਿਆ ਸੀ ਅਤੇ ਹੁਣ ਇਸ ਸਕੂਲ ਵਿੱਚ ਹਰ ਪਾਸੇ ਚਿੱਕੜ ਫੈਲਿਆ ਹੋਇਆ ਹੈ। ਸਾਰਾ ਫਰਨੀਚਰ ਵੀ ਖਰਾਬ ਹੋ ਚੁੱਕਾ ਹੈ। ਉਨ੍ਹਾਂ ਕਿਹਾ,‘ਅਸੀਂ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਸਫਾਈ ਨੂੰ ਦੋ ਹਫਤਿਆਂ ਦੇ ਅੰਦਰ ਅੰਦਰ ਮੁਕੰਮਲ ਕਰਨਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਹੋਰ ਖੜੋਤ ਨਾ ਆਵੇ।’ ਵਿਧਾਇਕ ਧਾਲੀਵਾਲ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੜ੍ਹਾਂ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪੁੱਜਿਆ ਹੈ ਅਤੇ ਘਰਾਂ ਤੇ ਪਸ਼ੂਆਂ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ। ਕਈ ਪਸ਼ੂਆਂ ਵਿੱਚ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਰੋਕਣ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਜਾ ਕੇ ਪਸ਼ੂਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਰਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਟੀਮਾਂ ਲਗਾਤਾਰ ਹਾਲਾਤ ਦੀ ਨਿਗਰਾਨੀ ਕਰ ਰਹੀਆਂ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਲਈ ਫ਼ਾਰਮ ਵੰਡ ਰਹੀਆਂ ਹਨ।ਉਨ੍ਹਾਂ ਨੇ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਫ਼ਾਰਮ ਭਰਣ ਤਾਂ ਜੋ ਤੁਰੰਤ ਰਾਹਤ ਪਹੁੰਚਾਈ ਜਾ ਸਕੇ।
Advertisement
Advertisement