ਖੇਤੀ ਕਾਨੂੰਨ: ਕਿਸਾਨਾਂ ਵੱਲੋਂ ਦਿੱਲੀ ਘੇਰਨ ਲਈ ਲਾਮਬੰਦੀ

ਖੇਤੀ ਕਾਨੂੰਨ: ਕਿਸਾਨਾਂ ਵੱਲੋਂ ਦਿੱਲੀ ਘੇਰਨ ਲਈ ਲਾਮਬੰਦੀ

ਖੇਤੀ ਕਾਨੂੰਨਾਂ ਖ਼ਿਲਾਫ਼ ਲਾਮਬੰਦੀ ਦੌਰਾਨ ਟਾਂਡਾ ਵਿੱਚ ਮਸ਼ਾਲ ਮਾਰਚ ਕੱਢਦੇ ਹੋਏ ਕਿਰਤੀ।

ਜਤਿੰਦਰ ਬੈਂਸ

ਗੁਰਦਾਸਪੁਰ, 23 ਨਵੰਬਰ

ਕੇਂਦਰ ਸਰਕਾਰ ਵੱਲੋਂ ਪਾਸ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ 54ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਦੀ ਵਿਸ਼ੇਸ਼ ਇਕੱਤਰਤਾ ਕਰ ਕੇ ਫ਼ੈਸਲਾ ਲਿਆ ਗਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਭ ਤਰ੍ਹਾਂ ਦੀਆਂ ਰੇਲਾਂ ਨੂੰ 15 ਦਿਨ ਲਈ ਇਜ਼ਾਜਤ ਦਿੱਤੀ ਗਈ ਹੈ ਅਤੇ ਨਾਲ ਹੀ ਸੰਕੇਤਰ ਤੌਰ ’ਤੇ ਕਿਸਾਨਾਂ ਦਾ ਮੋਰਚਾ ਵੀ ਜਾਰੀ ਰਹੇਗਾ। ਦਿੱਲੀ ਜਾਣ ਲਈ ਵੀ ਕਿਸਾਨਾਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਲਈਆਂ ਹਨ।

ਧਰਨੇ ਨੂੰ ਸੰਬੋਧਨ ਕਰਦੇ ਆਗੂਆਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸੇ ਸੂਰਤ ਵਿੱਚ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਦੇਰੀ ਕਰਨ ਨਾਲ ਕਿਸਾਨਾਂ ਅੰਦਰ ਰੋਹ ਲਗਾਤਾਰ ਵਧ ਰਿਹਾ ਹੈ।

ਗੜ੍ਹਸ਼ੰਕਰ (ਜੇ.ਬੀ.ਸੇਖੋਂ): ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਥਾਨਕ ਸ੍ਰੀ ਆਨੰਦਪੁਰ ਸਾਹਿਬ ਰੋਡ ’ਤੇ ਰਿਲਾਇੰਸ ਮਾਲ ਦੇ ਅੱਗੇ ਕੁੱਲ ਹਿੰਦ ਕਿਸਾਨ ਸਭਾ ਦੇ ਅਹੁਦੇਦਾਰ ਕਾਮਰੇਡ ਦਰਸ਼ਨ ਸਿੰਘ ਮੱਟੂ ਤੇ ਕਿਸਾਨ ਸਭਾ ਦੇ ਸਕੱਤਰ ਗੁਰਨੇਕ ਭੱਜਲ ਦੀ ਅਗਵਾਈ ਹੇਠ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤਿੱਖੀਆਂ ਤਕਰੀਰਾਂ ਕੀਤੀਆਂ। ਇਸ ਮੌਕੇ ਟਰੱਕ ਅਪਰੇਟਕ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ, ਕੈਪਟਨ ਦਿਲਾਵਰ ਸਿੰਘ ਅਤੇ ਕੈਪਟਨ ਧਿਆਨ ਸਿੰਘ ਨੇ ਕਿਸਾਨਾਂ ਨੂੰ ਦਿੱਲੀ ਧਰਨੇ ਲਈ ਲਾਮਬੰਦ ਕਰਦਿਆਂ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਦੇਸ਼ ਦੇ 86 ਫ਼ੀਸਦੀ ਕਿਸਾਨ ਪੰਜ ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਹਨ ਜਿਹੜੇ ਖੇਤੀ ਧੰਦੇ ਵਿੱਚੋਂ ਸਿੱਧੇ ਬਾਹਰ ਹੋ ਜਾਣਗੇ।

ਮਾਨਸਰ (ਮਨਪ੍ਰੀਤ ਸਿੰਘ): ਨੇੜਲੇ ਪਿੰਡ ਹਿਯਾਤਪੁਰ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਮਸ਼ਾਲ ਮਾਰਚ ਕੱਢਿਆ ਗਿਆ। ਕਿਸਾਨ ਆਗੂ ਧਰਮਿੰਦਰ ਸਿੰਘ ਸਿੰਬਲੀ, ਜੋਧ ਸਿੰਘ ਕੋਟਲੀ, ਵਿਜੇ ਕੁਮਾਰ ਬਹਿਬਲ ਮੰਜ, ਸਿਵ ਕੁਮਾਰ ਤਲਵਾੜਾ, ਗਿਆਨ ਚੰਦ ਗੁਪਤਾ, ਦੀਪਕ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਨਾਲ ਸਮੂਹ ਵਰਗ ਆਰਥਿਕ ਤੰਗੀ ਤੇ ਭੁੱਖਮਰੀ ਦਾ ਸ਼ਿਕਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ਘੇਰਨ ਦਾ ਪ੍ਰੋਗਰਾਮ ਨਵਾਂ ਇਤਿਹਾਸ ਸਿਰਜੇਗਾ ਅਤੇ ਮੋਦੀ ਹਕੂਮਤ ਦਾ ਸਿਰ ਚੜ੍ਹਿਆ ਗਰੂਰ ਤਹਿਸ-ਨਹਿਸ ਕਰ ਦੇਵੇਗਾ। ਇਸ ਮੌਕੇ ਹੱਥਾਂ ਵਿਚ ਮਸ਼ਾਲਾਂ ਤੇ ਕਾਲੀਆਂ ਝੰਡੀਆਂ ਫੜੀ ਕਿਸਾਨਾਂ ਤੇ ਨੌਜਵਾਨਾਂ ਨੇ ਨਾਅਰੇਬਾਜ਼ੀ ਕੀਤੀ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਦਾ ਲਾਚੋਵਾਲ ਟੌਲ ਪਲਾਜ਼ਾ ’ਤੇ ਧਰਨਾ ਅੱਜ 44ਵੇਂ ਦਿਨ ’ਚ ਪੁੱਜ ਗਿਆ ਹੈ। ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਸਵਰਨ ਸਿੰਘ ਧੁੱਗਾ, ਉਂਕਾਰ ਸਿੰਘ ਧਾਮੀ, ਓਮ ਸਿੰਘ ਸਟਿਆਣਾ, ਦਵਿੰਦਰ ਸਿੰਘ ਕੱਕੋਂ, ਹਰਪ੍ਰੀਤ ਸਿੰਘ ਲਾਲੀ, ਰਣਧੀਰ ਸਿੰਘ ਅਸਲਪੁਰ, ਜਥੇਦਾਰ ਅਕਬਰ ਸਿੰਘ, ਪਰਮਿੰਦਰ ਸਿੰਘ ਲਾਚੋਵਾਲ, ਪਰਮਿੰਦਰ ਸਿੰਘ ਸੱਜਣਾਂ, ਜਸਵੀਰ ਸਿੰਘ ਚੱਕੋਵਾਲ ਆਦਿ ਨੇ ਮੀਟਿੰਗ ਕਰ ਕੇ 26-27 ਨਵੰਬਰ ਨੂੰ ਦਿੱਲੀ ਜਾਣ ਲਈ ਕੀਤੀਆਂ ਤਿਆਰੀਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਜਾਣ ਤੋਂ ਬਾਅਦ ਵੀ ਸੂਬੇ ਵਿਚਲੇ ਧਰਨੇ ਜਾਰੀ ਰਹਿਣਗੇ।

ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ‘ਦਿੱਲੀ ਚੱਲੋ’ ਨੂੰ ਕਾਮਯਾਬ ਬਣਾਉਣ ਲਈ ਇਲਾਕੇ ਕੇ ਪਿੰਡ ਸਿੰਘਪੁਰ, ਜਿਆਣ, ਭੀਲੋਵਾਲ, ਖਨੂਰ, ਰਾਜਪੁਰ ਭਾਈਆਂ, ਮੇਹਟੀਆਣਾ, ਲਹਿਲੀ ਕਲਾਂ ਆਦਿ ਵਿਚ ਇਕੱਠ ਕਰ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।

ਇਸ ਦੌਰਾਨ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਅੱਗੇ ਚੱਲ ਰਿਹਾ ਧਰਨਾ ਅੱਜ 13ਵੇਂ ਦਿਨ ’ਚ ਦਾਖ਼ਲ ਹੋ ਗਿਆ।ਤਰਨ ਤਾਰਨ (ਗੁਰਬਖਸ਼ਪੁਰੀ): ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਇਲਾਕੇ ਦੇ ਪਿੰਡ ਪੱਖੋਕੇ ਵਿੱਚ ਅੱਜ ਕੀਤੀ ਕਾਨਫਰੰਸ ਵਿੱਚ ਕਿਸਾਨਾਂ-ਮਜ਼ਦੂਰਾਂ ਨੂੰ 26-27 ਨਵੰਬਰ ਨੂੰ ਦਿੱਲੀ ਵੱਲ ਵਹੀਰਾਂ ਘੱਤ ਕੇ ਪਹੁੰਚਣ ਦਾ ਹੋਕਾ ਦਿੱਤਾ ਗਿਆ|

ਬਲਾਚੌਰ (ਗੁਰਦੇਵ ਸਿੰਘ ਗਹੂੰਣ): ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਕਰਾਵਰ ਅਤੇ ਬੱਛੂਆਂ ਟੌਲ ਪਲਾਜ਼ਿਆਂ ’ਤੇ ਧਰਨਿਆਂ ਦੇ ਨਾਲ-ਨਾਲ 26-27 ਨਵੰਬਰ ਦੇ ‘ਦਿੱਲੀ ਚਲੋ’ ਅੰਦੋਲਨ ਸਬੰਧੀ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਇਸ ਸੰਘਰਸ਼ ਨੂੰ ਸਮੁੱਚੇ ਵਰਗਾਂ ਦਾ ਸੰਘਰਸ਼ ਕਰਾਰ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ, ਕਿਰਤੀ ਕਿਸਾਨ ਯੂਨੀਅਨ ਦੇ ਹਰਮੇਸ਼ ਸਿੰਘ ਢੇਸੀ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਮਹਾਂ ਸਿੰਘ ਰੌੜੀ ਅਤੇ ਕੰਢੀ ਸੰਘਰਸ਼ ਕਮੇਟੀ ਦੇ ਕਾਮਰੇਡ ਕਰਨ ਸਿੰਘ ਰਾਣਾ ਨੇ ਸਮੂਹ ਇਲਾਕਾ ਵਾਸੀਆਂ ਨੂੰ ਦਿੱਲੀ ਚਲੋ ਅੰਦੋਲਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਕੀਤੀ।

ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਅਤੇ ਅਵਤਾਰ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ 26 ਨਵੰਬਰ ਨੂੰ ਦਿੱਲੀ ਜਾਣ ਸਬੰਧੀ ਲਾਮਬੰਦੀ ਲਈ ਮੀਟਿੰਗਾਂ ਕੀਤੀ ਗਈਆਂ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 26 ਨਵੰਬਰ ਨੂੰ ਕੇਂਦਰ ਸਰਕਾਰ ਵਿਰੁੱਧ ਦਿੱਲੀ ਵਿਚ ਕੀਤੀ ਜਾ ਰਹੀ ਰੋਸ ਰੈਲੀ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਉਤਸ਼ਾਹ ਹੈ।

ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਅੱਜ ਇੱਥੇ ਦੋਆਬਾ ਕਿਸਾਨ ਕਮੇਟੀ, ਲੋਕ ਇਨਕਲਾਬ ਮੰਚ ਟਾਂਡਾ ਅਤੇ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਮਸ਼ਾਲ ਮਾਰਚ ਕੱਢਿਆ। ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਕੱਢੇ ਇਸ ਮਸ਼ਾਲ ਮਾਰਚ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਚੱਲੋ ਪ੍ਰੋਗਰਾਮ ਲਈ ਸਾਰੇ ਵਰਗਾਂ ’ਚ ਉਤਸ਼ਾਹ ਹੈ।

 

ਦਿੱਲੀ ਕਿਸਾਨ ਮਾਰਚ ’ਚ ਸ਼ਾਮਲ ਹੋਵੇਗੀ ਆਰਐੱਮਪੀਆਈ

ਜਲੰਧਰ (ਪਾਲ ਸਿੰਘ ਨੌਲੀ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ 26-27 ਨਵੰਬਰ ਨੂੰ ਦੇਸ਼ ਦੇ ਕਿਸਾਨਾਂ ਵੱਲੋਂ ਕੌਮੀ ਰਾਜਧਾਨੀ ਦਿੱਲੀ ’ਚ ਕੀਤੇ ਜਾ ਰਹੇ ਮਾਰਚ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡਿਆਂ ਹੇਠਾਂ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਤੇ ਪੰਜਾਬ ਰਾਜ ਕਮੇਟੀ ਦੇ ਐਕਟਿੰਗ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਸਮੂਹ ਪਾਰਟੀ ਕਮੇਟੀਆਂ, ਜਨ ਸੰਗਠਨਾਂ ਦੇ ਹਰ ਪੱਧਰ ਦੇ ਕਾਰਕੁਨ ਅਤੇ ਹਮਦਰਦਾਂ ਨੂੰ ਸੱਦਾ ਦਿੱਤਾ ਕਿ ਉਹ ਕਿਸਾਨਾਂ ਦੀ ਹਰ ਪੱਖ ਤੋਂ ਇਮਦਾਦ ਕਰਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All