ਖੇਤੀ ਕਾਨੂੰਨ: ਟਰੈਕਟਰ ਮਾਰਚ ਰਾਹੀਂ ਦਿੱਲੀ ਜਾਣ ਦਾ ਹੋਕਾ

ਖੇਤੀ ਕਾਨੂੰਨ: ਟਰੈਕਟਰ ਮਾਰਚ ਰਾਹੀਂ ਦਿੱਲੀ ਜਾਣ ਦਾ ਹੋਕਾ

ਗੁਰਦਾਸਪੁਰ ’ਚ ਟਰੈਕਟਰ ਮਾਰਚ ਕਰਦੇ ਹੋਏ ਕਿਸਾਨ।

ਜਤਿੰਦਰ ਬੈਂਸ

ਗੁਰਦਾਸਪੁਰ, 17 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਰਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਦਿੱਲੀ ਵਿਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਸਬੰਧ ਵਿੱਚ ਅੱਜ ਕਿਸਾਨਾਂ ਨੇ ਗੁਰਦਾਸਪੁਰ ’ਚ ਟਰੈਕਟਰ ਮਾਰਚ ਕੀਤਾ ਤੇ ਇਲਾਕੇ ਦੇ ਕਿਸਾਨਾਂ ਨੂੰ ਦਿੱਲੀ ਜਾਣ ਦਾ ਹੋਕਾ ਦਿੱਤਾ। ਟਰੈਕਟਰ ਮਾਰਚ ਸਥਾਨਕ ਨਬੀਪੁਰ ਬਾਈਪਾਸ ਤੋਂ ਸ਼ੁਰੂ ਕਰਕੇ ਜਹਾਜ਼ ਚੌਕ ਹਨੂੰਮਾਨ ਚੌਕ ਅਤੇ ਸ਼ਹਿਰ ਦੇ ਬਜ਼ਾਰਾਂ ਵਿੱਚੋਂ ਲੰਘਦਾ ਕਾਹਨੂੰਵਾਨ ਚੌਕ ਵਿੱਚ ਸਮਾਪਤ ਹੋਇਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ, ਦਲਬੀਰ ਸਿੰਘ ਸ਼ਮਸ਼ੇਰਪੁਰ, ਡੀਟੀਐਫ਼ ਆਗੂ ਬਲਵਿੰਦਰ ਕੌਰ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਸਲਵਿੰਦਰ ਸਿੰਘ ਗੋਸਲ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਜਲ, ਜੰਗਲ ਤੇ ਜ਼ਮੀਨ ਕੌਡੀਆਂ ਦੇ ਭਾਅ ਵੇਚ ਰਹੀ ਹੈ।

ਤਰਨ ਤਾਰਨ (ਪੱਤਰ ਪ੍ਰੇਰਕ): ਪਿੰਡ ਬਾਠ ਦੇ ਗੁਰਦੁਆਰਾ ਬਾਬਾ ਦਲੇਰ ਸਿੰਘ ਵਿੱਚ ਅੱਜ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਅਤੇ ਹੋਰਨਾਂ ਨੇ ਇਕੱਤਰਤਾ ਕਰਕੇ 26 ਜਨਵਰੀ ਨੂੰ ਦਿੱਲੀ ਵਿੱਚ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ| ਕਿਸਾਨਾਂ ਨੇ ਰਿਹਰਸਲ ਵਜੋਂ ਐੱਸਡੀਐਮ ਦੇ ਦਫਤਰ ਤੱਕ ਮਾਰਚ ਵੀ ਕੀਤਾ| ਕਿਸਾਨ ਆਗੂ ਚਰਨਜੀਤ ਸਿੰਘ ਬਾਠ, ਹਰਜੀਤ ਸਿੰਘ ਸਰਪੰਚ ਤੇ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਇਕੱਤਰਤਾ ਨੂੰ ਜਮਹੂਰੀ ਕਿਸਾਨ ਸਭਾ ਦੇ ਆਗੂ ਮੁਖਤਾਰ ਸਿੰਘ ਮੱਲਾ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਸਰਪੰਚ ਆਦਿ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਨੋਟਿਸ ਜਾਰੀ ਕਰਨ ਦੀ ਆਲੋਚਨਾ ਕੀਤੀ|

ਪੱਟੀ (ਬੇਅੰਤ ਸਿੰਘ ਸੰਧੂ): ਅੱਜ ਪੱਟੀ ਦੀ ਦਾਣਾ ਮੰਡੀ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਗਿਆ, ਜੋ ਹਰੀਕੇ, ਸਭਰਾ ਤੋਂ ਬਾਅਦ ਕੋਟਬੁੱਢਾ ਵਿੱਚ ਖਤਮ ਹੋਇਆ। ਇਸ ਮੌਕੇ ਆੜ੍ਹਤ ਐਸ਼ੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮਹਾਂਬੀਰ ਸਿੰਘ ਗਿੱਲ, ਪੱਟੀ ਮੰਡੀ ਦੇ ਪ੍ਰਧਾਨ ਸਤਨਾਮ ਸਿੰਘ ਸੈਖੋਂ ਅਤੇ ‘ਆਪ’ ਆਗੂ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਵਜੋਂ ਟਰੈਕਟਰ ਮਾਰਚ ਵਿੱਚ ਹਿੱਸਾ ਲਿਆ।

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਪਿੰਡ ਘੋੜੇਵਾਂਹ ਤੋਂ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨ ਆਗੂ ਅਨੋਖ ਸਿੰਘ, ਮੀਤ ਪ੍ਰਧਾਨ ਸਿਕੰਦਰ ਸਿੰਘ, ਮਾਸਟਰ ਹਰਜਿੰਦਰ ਸਿੰਘ, ਸੰਦੀਪ ਧਾਰੀਵਾਲ ਭੋਜਾ ਅਤੇ ਸਿਮਰਨਦੀਪ ਸਿੰਘ ਨੇ ਦੱਸਿਆ ਕਿ ਇਹ ਮਾਰਚ ਪਿੰਡ ਘੋੜੇਵਾਂਹ ਤੋਂ ਸ਼ੁਰੂ ਹੋ ਕੇ ਬੰਗੋਲ, ਜਲਾਲਪੁਰ, ਚਿੱਬ, ਗੋਹਤ ਕਲਾਂ, ਭੱਟੀਆਂ, ਭਿੱਟੇਵੱਡ, ਅੱਡਾ ਕੋਟ ਟੋਡਰ ਮੱਲ, ਹੰਬੋਵਾਲ, ਕੂੰਟ, ਤੁਗਲਵਾਲ, ਬੇਰੀ, ਕੋਟ ਖਾਨ ਮੁਹੰਮਦ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਘੋੜੇਵਾਂਹ ਪਿੰਡ ਵਿੱਚ ਸਮਾਪਤ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All