ਖੇਤੀਬਾੜੀ ਟੀਮ ਵੱਲੋਂ ਮੱਕੀ ਦੇ ਖੇਤਾਂ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ ਕਾਦੀਆਂ, 30 ਜੂਨ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਟੀਮ ਸਮੇਤ ਬਲਾਕ ਕਾਦੀਆਂ ਦੇ ਵੱਖ ਵੱਖ ਪਿੰਡਾਂ ਵਿੱਚ ਮੱਕੀ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਮੱਕੀ ਬੀਜਣ ਲਈ ਪ੍ਰੇਰਿਤ ਕੀਤਾ। ਟੀਮ ਵਿੱਚ ਡਾ. ਸ਼ਾਹਬਾਜ਼ ਸਿੰਘ...
Advertisement
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 30 ਜੂਨ
Advertisement
ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਟੀਮ ਸਮੇਤ ਬਲਾਕ ਕਾਦੀਆਂ ਦੇ ਵੱਖ ਵੱਖ ਪਿੰਡਾਂ ਵਿੱਚ ਮੱਕੀ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਮੱਕੀ ਬੀਜਣ ਲਈ ਪ੍ਰੇਰਿਤ ਕੀਤਾ। ਟੀਮ ਵਿੱਚ ਡਾ. ਸ਼ਾਹਬਾਜ਼ ਸਿੰਘ ਚੀਮਾ ਖੇਤੀਬੜੀ ਅਫਸਰ ਦੇ ਨਾਲ ਡਾਕਟਰ ਜੋਬਨਜੀਤ ਸਿੰਘ ਖਹਿਰਾ ਖੇਤੀਬੜੀ ਵਿਕਾਸ ਅਫਸਰ, ਮਨਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਗੁਰਸਿਮਰਨ ਸਿੰਘ ਖੇਤੀਬਾੜੀ ਉਪ ਨਿਰੀਖਕ ਵੀ ਸ਼ਾਮਲ ਸਨ। ਇਸ ਦੌਰਾਨ ਡਾਕਟਰ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਹੇਠੋਂ ਰਕਬਾ ਘਟਾ ਕੇ ਸਾਉਣੀ ਰੁੱਤ ਦੀ ਮੱਕੀ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਪਾਇਲਟ ਪ੍ਰੋਜੈਕਟ ਵਿੱਚ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ।
Advertisement
×