ਕਤਲ ਕੇਸ ’ਚ ਲੋੜੀਂਦਾ ਮੁਲਜ਼ਮ ਅਜਨਾਲਾ ਪੁਲੀਸ ਵੱਲੋਂ ਗ੍ਰਿਫ਼ਤਾਰ

ਕਤਲ ਕੇਸ ’ਚ ਲੋੜੀਂਦਾ ਮੁਲਜ਼ਮ ਅਜਨਾਲਾ ਪੁਲੀਸ ਵੱਲੋਂ ਗ੍ਰਿਫ਼ਤਾਰ

ਅਜਨਾਲਾ, 15 ਸਤੰਬਰ

ਥਾਣਾ ਅਜਨਾਲਾ ਦੀ ਪੁਲੀਸ ਨੇ ਕਤਲ ਕੇਸ ’ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ (ਅਜਨਾਲਾ) ਮੋਹਿਤ ਕੁਮਾਰ ਨੇ ਦੱਸਿਆ ਕਿ ਅਜਨਾਲਾ ਨਾਲ ਲੱਗਦੇ ਅੱਡਾ ਮਹਿਲ ਬੁਖਾਰੀ ’ਚ ਕਤਲ ਕੀਤੇ ਗਏ ਇੱਕ ਵਿਅਕਤੀ ਦੇ ਸਬੰਧ ’ਚ ਦਰਜ ਕੀਤੇ ਗਏ ਕੇਸ ਵਿੱਚ ਲੋੜੀਦੇ ਮੁਲਜ਼ਮ ਰੂਬਲ ਸਿੰਘ ਵਾਸੀ ਭੱਖਾ ਨੂੰ ਪੁਲੀਸ ਨੇ ਗ੍ਰਿਫਤਾਰ ਕੀਤਾ ਸੀ। ਇਸ ਮੁਲਜ਼ਮ ਨੇ ਪੁਲੀਸ ਵੱਲੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸ ਨਾਲ ਤਿੰਨ ਹੋਰ ਵਿਅਕਤੀ ਸਨ ਜਿੰਨਾਂ ਨੇ ਬੀਤੇ ਦਿਨੀਂ ਅਜਨਾਲਾ ਦੇ ਇੱਕ ਪੈਟਰੋਲ ਪੰਪ ’ਤੇ ਖੜ੍ਹੇ ਟੈਂਕਰ ਨੂੰ ਅੱਗ ਲਗਾਈ ਸੀ।

ਥਾਣਾ ਮੁਖੀ ਨੇ ਦੱਸਿਆ ਕਿ ਤਿੰਨਾਂ ਵਿਅਕਤੀਆਂ ਗੁਰਪ੍ਰੀਤ ਗੋਪੀ ਵਾਸੀ ਉੱਗਰ-ਔਲਖ, ਵਿੱਕੀ ਮਸੀਹ ਵਾਸੀ ਬਲੜ੍ਹਵਾਲ ਅਤੇ ਗੁਰਲਾਲ ਸਿੰਘ ਉਰਫ ਮਲਕੀਤ ਵਾਸੀ ਉੱਗਰ-ਔਲਖ ਨੂੰ ਵੀ ਗ੍ਰਿਫਤਾਰ ਕਰਕੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਤਾਰ ਸਰਹੱਦ ਪਾਰ ਨਾਲ ਜੁੜੇ ਲੱਗਦੇ ਹਨ ਜਿਨ੍ਹਾਂ ਦੇ ਪੂਰੇ ਵੇਰਵੇ ਚੱਲ ਰਹੀ ਤਫਤੀਸ਼ ’ਚ ਸਾਹਮਣੇ ਆ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All