ਸੁਖਦੇਵ ਸਿੰਘ ਸੁੱਖ
ਅਜਨਾਲਾ, 12 ਅਪਰੈਲ
ਵਿਧਾਨ ਸਭਾ ਹਲਕਾ ਅਜਨਾਲਾ ਵਾਸੀਆਂ ਦੀ ਕਈ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਉਸ ਸਮੇਂ ਬੂਰ ਪਿਆ ਜਦੋਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਇੱਕ ਫਾਇਰ ਬ੍ਰਿਗੇਡ ਦੀ ਗੱਡੀ ਅਜਨਾਲਾ ਸ਼ਹਿਰ ਨੂੰ ਪੱਕੇ ਤੌਰ ’ਤੇ ਮਿਲ ਗਈ, ਜਿਸ ਦਾ ਸੁਆਗਤ ਕਰਦਿਆਂ ਕੈਬਨਿਟ ਮੰਤਰੀ ਦੇ ਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਅਤੇ ਜਸਪਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਆਪ ਸਰਕਾਰ ਬਣਨ ਦਾ ਅਜਨਾਲਾ ਸ਼ਹਿਰ ਵਾਸੀਆਂ ਨੂੰ ਪਹਿਲਾਂ ਤੋਹਫ਼ਾ ਮਿਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਅੰਦਰ ਹਲਕਾ ਅਜਨਾਲਾ ਦੇ ਰਹਿੰਦੇ ਵਿਕਾਸ ਕਾਰਜ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਜਲਦ ਹੱਲ ਹੋਣਗੀਆਂ।