ਅਕਾਲ ਅਕੈਡਮੀ ਗੁਰਪੁਰਬ ਨੂੰ ਸਮਰਪਿਤ ਸਮਾਗਮ
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਰਸੂਲਪੁਰ ਬੇਟ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ 8 ਸਹਿਜ ਪਾਠ ਦੇ ਭੋਗ ਨਾਲ ਕੀਤੀ ਗਈ। ਸਮਾਗਮ ਦੌਰਾਨ ਅਕਾਲ ਅਕੈਡਮੀ ਰਸੂਲਪੁਰ ਬੇਟ ਦੇ ਵਿਦਿਆਰਥੀਆਂ ਵੱਲੋਂ ਸਬਦ ਕੀਰਤਨ, ਕਵਿਤਾਵਾਂ ਅਤੇ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਂਤੀ, ਪ੍ਰੇਮ, ਨਿਮਰਤਾ ਤੇ ਸੇਵਾ ਤੋਂ ਇਲਾਵਾ ਕੋਰੀਓਗ੍ਰਾਫੀ ਰਾਹੀਂ ਕਰਮ ਕਾਂਡਾਂ ਤੇ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਦਾ ਗਤਕਾ ਦੇ ਜੌਹਰ ਦਿਖਾਏ ਜਿਸ ਨੇ ਸਿੱਖ ਮਰਿਯਾਦਾ ਤੇ ਸਰਬਲੋਹ ਬੀਰਤਾ ਦੀ ਰਵਾਇਤ ਨੂੰ ਜੀਵੰਤ ਕੀਤਾ। ਸੰਗਤ ਨੇ ਜੈਕਾਰਿਆਂ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਵੱਲੋਂ ਦੱਸੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਰਸਤੇ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਸਮਾਗਮ ’ਚ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਤੇ ਗੁਰਬਾਣੀ ਦਾ ਆਨੰਦ ਮਾਣਿਆ।
