ਬੇਅੰਤ ਸਿੰਘ ਸੰਧੂ
ਪੱਟੀ, 29 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪੱਟੀ ਹਲਕੇ ਤੋਂ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵਿਧਾਨ ਸਭਾ ਚੋਣ ਦੇ ਸਬੰਧ ਵਿੱਚ ਹਲਕੇ ਦੇ ਵਿਕਾਸ ਦੀ ਰੂਪ ਰੇਖਾ ਦਰਸਾਉਦਾ ਆਪਣਾ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਉਮੀਦਵਾਰ ਵੱਲੋਂ ਪਾਰਟੀ ਚੋਣ ਮਨੋਰਥ ਪੱਤਰ ਤੋਂ ਇਲਾਵਾ ਆਪਣੇ ਹਲਕੇ ਵਾਸਤੇ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੋਵੇ। ਇਸ ਵਿੱਚ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਹਨ। ਇਸ ਮੌਕੇ ਗੁਰਪ੍ਰਤਾਪ ਸਿੰਘ ਗੁੱਡੂ ਕੈਰੋਂ, ਮੀਡੀਆ ਇੰਚਾਰਜ ਅਮਰੀਕ ਸਿੰਘ ਅਤੇ ਦਿਲਸ਼ੇਰਪ੍ਰਤਾਪ ਸਿੰਘ ਕੈਰੋਂ ਹਾਜ਼ਰ ਸਨ।