ਅਕਾਲੀ ਦਲ-ਭਾਜਪਾ ਇਕੱਠੇ ਹੋ ਕੇ ਲੜਨਗੇ ਚੋਣਾਂ: ਡਾ. ਅਜਨਾਲਾ
ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਜਿੱਥੇ ਚਰਚਾਵਾਂ ਲਗਾਤਾਰ ਤੇਜ਼ ਹੋ ਰਹੀਆਂ ਹਨ ਉੱਥੇ ਹੀ ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹਾਲ ਹੀ ਵਿੱਚ ਹਲਕਾ ਅਜਨਾਲਾ ਦੇ ਨਵ ਨਿਯੁਕਤ ਕੋਆਰਡੀਨੇਟਰ ਸਾਬਕਾ...
ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਜਿੱਥੇ ਚਰਚਾਵਾਂ ਲਗਾਤਾਰ ਤੇਜ਼ ਹੋ ਰਹੀਆਂ ਹਨ ਉੱਥੇ ਹੀ ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹਾਲ ਹੀ ਵਿੱਚ ਹਲਕਾ ਅਜਨਾਲਾ ਦੇ ਨਵ ਨਿਯੁਕਤ ਕੋਆਰਡੀਨੇਟਰ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਵੱਲੋਂ ਅੱਜ ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਖਾਸ ਗੱਲ ਇਹ ਰਹੀ ਕਿ ਪ੍ਰੈੱਸ ਕਾਨਫਰੰਸ ਕਰਨ ਵਾਲੇ ਸਥਾਨ ਦੇ ਪਿੱਛੇ ਭਾਜਪਾ ਦਾ ਬੋਰਡ ਤੇ ਚਿੰਨ੍ਹ ਵੀ ਨਜ਼ਰ ਆਇਆ, ਜਿਸ ਤੋਂ ਇਸ ਗੱਠਜੋੜ ਪ੍ਰਤੀ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੇ ਹਲਕਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪਣ ਲਈ ਗਿਆਨੀ ਹਰਪ੍ਰੀਤ ਸਿੰਘ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣਾਂ ਲੜਨਗੀਆਂ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਾਰਟੀ ਪ੍ਰਧਾਨ ਵੱਲੋਂ ਜੋ ਗੱਲ ਕਹੀ ਗਈ ਹੈ, ਉਹ ਸਪੱਸ਼ਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਦਿਨ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਵੇਗਾ, ਉਸ ਦਿਨ ਲੋਕ ਖੁੱਲ੍ਹ ਕੇ ਆਪਣੀ ਗੱਲ ਸਾਹਮਣੇ ਰੱਖਣਗੇ। ਇਸ ਮੌਕੇ ਉਨ੍ਹਾਂ ਨੇ ਸਿੱਧੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਭਾਜਪਾ ਅਤੇ ਅਕਾਲੀ ਦਲ ਬਾਦਲ ਨਾਲ਼ ਗੱਠਜੋੜ ਵੱਲ ਇਸ਼ਾਰਾ ਵੀ ਦਿੱਤਾ।

