ਪੱਤਰ ਪ੍ਰੇਰਕ
ਤਰਨ ਤਾਰਨ, 27 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜ਼ਿਲ੍ਹੇ ਦੇ ਕਈ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਹਨ| ਇਸ ਸਬੰਧੀ ਪਾਰਟੀ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਇੱਥੇ ਇਕੱਠ ਕਰ ਕੇ ਇਨ੍ਹਾਂ ਨਵੇਂ ਅਹੁਦੇਦਾਰਾਂ ਦਾ ਸਨਮਾਨ ਕੀਤਾ| ਪਾਰਟੀ ਦੇ ਆਗੂ ਭੁਪਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਸਰਬਜੀਤ ਸਿੰਘ ਲਾਲੀਵਸੀਕਾ ਨੂੰ ਅਕਾਲੀ ਦਲ ਦੀ ਜ਼ਿਲ੍ਹਾ (ਸ਼ਹਿਰੀ) ਇਕਾਈ ਦੇ ਪ੍ਰਧਾਨ ਨੂੰ ਨਿਯੁਕਤ ਕੀਤਾ ਗਿਆ ਹੈ| ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਗੁਰਮਿੰਦਰ ਸਿੰਘ ਰਟੌਲ ਅਤੇ ਮਨੋਜ ਕੁਮਾਰ ਟਿੰਮਾ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਮੈਂਬਰ ਬਣਾਇਆ ਗਿਆ ਹੈ| ਪਾਰਟੀ ਦੀ ਮੀਟਿੰਗ ਵਿੱਚ ਲੋਕ ਸਭਾ ਦੀ ਚੋਣ ਵਿਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਸ਼ਾਨਦਾਰ ਬਣਾਉਣ ਲਈ ਰਾਤ-ਦਿਨ ਇਕ ਕਰ ਦੇਣ ਤੇ ਜ਼ੋਰ ਦਿੱਤਾ ਗਿਆ|