ਅਕਾਲੀ ਦਲ ਦੀ ਮੈਂਬਰਸ਼ਿਪ ਨੂੰ ਭਰਵਾਂ ਹੁੰਗਾਰਾ: ਅਜਨਾਲਾ
ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਤਨ ਸਿੰਘ ਅਜਨਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪੁਨਰਗਠਨ ਕਰਨ ਲਈ ਗਠਿਤ ਕੀਤੀ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 20 ਹਜ਼ਾਰ...
Advertisement
ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਤਨ ਸਿੰਘ ਅਜਨਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪੁਨਰਗਠਨ ਕਰਨ ਲਈ ਗਠਿਤ ਕੀਤੀ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ 20 ਹਜ਼ਾਰ ਤੋਂ ਵੱਧ ਮੈਂਬਰਸ਼ਿਪ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਾਸੀ ਹੁਣ ਅਕਾਲ ਤਖਤ ਸਾਹਿਬ ਦੇ ਝੰਡੇ ਥੱਲੇ ਇਕੱਠੇ ਹੋ ਕੇ ਅਕਾਲੀ ਦਲ ਬਾਦਲ ਨੂੰ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਰਤੀ ਕਮੇਟੀ ਦੇ ਮਾਝਾ ਜ਼ੋਨ ਦੇ ਇੰਚਾਰਜ ਬੀਬੀ ਸਤਵੰਤ ਕੌਰ 28 ਜੁਲਾਈ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆ ਕੇ ਉਹ ਡੈਲੀਗੇਟਾਂ ਦੇ ਰੂਬਰੂ ਹੋਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਉਨ੍ਹਾਂ ਦੁਆਰਾ ਕਰੀਬ 20 ਹਜਾਰ ਮੈਂਬਰਸ਼ਿਪ ਦੀ ਭਰਤੀ ਕਰਕੇ ਇਸ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ।
Advertisement
Advertisement