DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Akali Dal Waris Punjab Rally: ਜਵਾਨੀ ਨੂੰ ਬਚਾਉਣ ਦੀ ਲੋੜ: ਤਰਸੇਮ ਸਿੰਘ

ਵਿਧਾਇਕ ਇਆਲੀ ਨੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸੇਧੇ; ਵਾਰਿਸ ਪੰਜਾਬ ਦੀ ਰੈਲੀ

  • fb
  • twitter
  • whatsapp
  • whatsapp
featured-img featured-img
ਸਟੇਜ ’ਤੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਤੇ ਹੋਰ ਆਗੂ।
Advertisement

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਡੂਰ ਸਾਹਿਬ ਦੇ ਸਰਕਲ ਵਲੀਪੁਰ ਵਿੱਚ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤ, ਨੌਜਵਾਨ ਪੀੜ੍ਹੀ ਦੇ ਭਵਿੱਖ, ਸੂਬੇ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਅਤੇ ਧਾਰਮਿਕ ਤੇ ਰਾਜਸੀ ਚੇਤਨਾ ਵਰਗੇ ਅਹਿਮ ਮੁੱਦਿਆਂ ‘ਤੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਪੰਜਾਬ ਦੀ ਜਵਾਨੀ ਦੇ ਭਵਿੱਖ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਰਹੀਆਂ ਹਨ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਹੋਰ ਸਮਾਜਿਕ ਸਮੱਸਿਆਵਾਂ ਤੋਂ ਬਚਾਉਣ ਲਈ ਠੋਸ ਉਪਰਾਲਿਆਂ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਅਤੇ ਧੱਕੇ ਸੂਬੇ ਦੇ ਭਵਿੱਖ ਨੂੰ ਨੁਕਸਾਨ ਪਹੁੰਚਾ ਰਹੇ ਹਨ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਵਿੱਚ ਦਿਨੋਂ-ਦਿਨ ਵਾਰਿਸ ਪੰਜਾਬ ਦੀ ਵਧ ਰਹੀ ਲੋਕਪ੍ਰਿਯਤਾ ਨੇ ਵਿਰੋਧੀ ਪਾਰਟੀਆਂ ਨੂੰ ਦੂਸ਼ਣਬਾਜ਼ੀ ਕਰਨ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਮੌਜੂਦਾ ਸਰਕਾਰ ’ਤੇ ਤਨਜ ਕੱਸਦਿਆ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲੀ ਸਰਕਾਰ ਦੇ ਮੁੱਖ ਮੰਤਰੀ ਨੂੰ ਆਪਣੇ-ਆਪ ਨੂੰ ਇਮਾਨਦਾਰ ਦੱਸਣ ਲਈ ਇਸ਼ਤਿਹਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲੇ, ਅਮਰਜੀਤ ਸਿੰਘ ਵਣਚੜ੍ਹੀ, ਨਵਜੋਤ ਕੌਰ ਲੰਬੀ, ਜਗਜੀਤ ਸਿੰਘ ਧਾਰੀਵਾਲ (ਬਾਬਾ ਜੱਗਾ), ਦਲਜੀਤ ਸਿੰਘ ਜਵੰਦਾ, ਇਕਬਾਲ ਸਿੰਘ ਸੰਧੂ, ਗੁਰਦੇਵ ਸਿੰਘ ਸੰਧੂ ਮੌਜੂਦ ਸਨ।

Advertisement
Advertisement
×