ਅਕਾਲੀ ਦਲ ਬਹੁਮਤ ਨਾਲ ਬਣਾਵੇਗਾ ਸਰਕਾਰ: ਮਾਹਲ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੱਲੋਂ ਸ਼ਹਿਰ ਧਾਰੀਵਾਲ ਦੇ ਵਾਰਡ ਨੰਬਰ ਅੱਠ ਬੇਦੀ ਕਲੋਨੀ ’ਚ ਇੰਜ. ਜੇਪੀ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ ਸਿਟੀ ਧਾਰੀਵਾਲ ਦੇ ਘਰ...
Advertisement
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੱਲੋਂ ਸ਼ਹਿਰ ਧਾਰੀਵਾਲ ਦੇ ਵਾਰਡ ਨੰਬਰ ਅੱਠ ਬੇਦੀ ਕਲੋਨੀ ’ਚ ਇੰਜ. ਜੇਪੀ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ ਸਿਟੀ ਧਾਰੀਵਾਲ ਦੇ ਘਰ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ।
ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਹੁਣ ਪੰਜਾਬ ਦੇ ਲੋਕਾਂ ਦਾ ਬਾਕੀ ਰਾਜਨੀਤਿਕ ਪਾਰਟੀਆਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਦੇ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੂਰੇ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਪਾਰਟੀ ਦੇ ਸ਼ਹਿਰੀ ਜਨਰਲ ਸਕੱਤਰ ਇੰਜੀ ਜੇਪੀ ਸਿੰਘ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬੂਥ ਪੱਧਰ ’ਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਲਾਮਬੰਦੀ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਜੀਤ ਸਿੰਘ ਰਾਣਾ ਰਾਏਚੱਕ, ਪ੍ਰੇਮ ਸਿੰਘ ਘੁੰਮਣ ਅਤੇ ਜੋਗਿੰਦਰ ਸਿੰਘ ਹਾਜ਼ਰ ਸਨ।
Advertisement
Advertisement