DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Power Cuts ਖ਼ਿਲਾਫ਼ ਅਕਾਲੀ ਸੜਕਾਂ ’ਤੇ ਆਏ

ਬਿਜਲੀ ਦਫ਼ਤਰਾਂ ਦਾ ਘਿਰਾਓ ਕਰਨ ਮਗਰੋਂ ਪੰਜਾਬ ਸਰਕਾਰ ਦੇ ਪੁਤਲੇ ਸਾਡ਼ੇ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਜਲੰਧਰ ਵਿੱਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਦਿੰਦੇ ਹੋਏ ਅਕਾਲੀ ਦਲ ਦੇ ਆਗੂ ਅਤੇ ਵਰਕਰ। -ਫੋਟੋ: ਮਲਕੀਅਤ ਸਿੰਘ
Advertisement

ਵਧ ਰਹੀ ਗਰਮੀ ਕਾਰਨ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਹੋ ਰਹੇ ਲੋਕਾਂ ਨੂੰ ਰਾਹਤ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਧੀਕ ਨਿਗਰਾਨ ਇੰਜਨੀਅਰ ਬੂਟਾ ਮੰਡੀ ਦਫ਼ਤਰ ਵਿੱਚ ਘਿਰਾਓ ਕਰ ਕੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾਇਆ ਗਿਆ। ਉਪਰੰਤ ਡੀ ਸੀ ਵਰਜੀਤ ਵਾਲੀਆ ਮੌਕੇ ’ਤੇ ਹਾਜ਼ਰ ਨਾ ਮਿਲਣ ਕਾਰਨ ਐੱਸ ਡੀ ਐੱਮ ਵਨ ਨਵਦੀਪ ਸਿੰਘ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।

ਪਠਾਨਕੋਟ (ਐੱਨ ਪੀ ਧਵਨ): ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਦੀ ਅਗਵਾਈ ਹੇਠ ਇੱਥੇ ਢਾਂਗੂ ਰੋਡ ਸਥਿਤ ਪਾਵਰਕੌਮ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਪੰਜਾਬ ਦੇਸ਼ ਦਾ ਸਭ ਤੋਂ ਵੱਧ ਬਿਜਲੀ ਉਤਪਾਦਨ ਕਰਨ ਵਾਲਾ ਮੋਹਰੀ ਸੂਬਾ ਸੀ, ਪਰ ਅੱਜ ਸਥਿਤੀ ਬਦਲ ਗਈ ਹੈ ਅਤੇ ਪੰਜਾਬ ਬਿਜਲੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ।

Advertisement

ਫਗਵਾੜਾ (ਜਸਬੀਰ ਸਿੰਘ ਚਾਨਾ): ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਫਗਵਾੜਾ ਇਕਾਈ ਵੱਲੋਂ ਪੰਜਾਬ ’ਚ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਅੱਜ ਐੱਸ ਡੀ ਐੱਮ ਦਫ਼ਤਰ ਅੱਗੇ ਦੋ ਘੰਟਿਆਂ ਦਾ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਇੰਚਾਰਜ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਲਗਾਇਆ ਗਿਆ। ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਬਿਜਲੀ ਕੱਟਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਪਾਵਰਕੌਮ ਡਿਵੀਜ਼ਨ ਦਫਤਰ ਧਾਰੀਵਾਲ ਦੇ ਮੁੱਖ ਗੇਟ ਸ਼ਹਿਰ ਵਿੱਚੋਂ ਲੰਘਦੇ ਮੁੱਖ ਮਾਰਗ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਗਈ। ਇਸ ਮੌਕੇ ਅਜੀਤ ਸਿੰਘ ਰਾਣਾ ਰਾਏਚੱਕ, ਸਾਬਕਾ ਚੇਅਰਮੈਨ ਕਵਲਜੀਤ ਸਿੰਘ ਚਾਹਲ ਹਾਜ਼ਰ ਸਨ।

Advertisement

ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਨਕੋਦਰ (ਗੁਰਮੀਤ ਸਿੰਘ ਖੋਸਲਾ): ਸ਼੍ਰੋਮਣੀ ਅਕਾਲੀ ਦਲ (ਬ) ਨਕੋਦਰ ਨੇ ਅੱਜ ਬਿਜਲੀ ਕੱਟਾਂ ਖ਼ਿਲਾਫ਼ ਐੱਸ ਡੀ ਐੱਮ ਦਫਤਰ ਨਕੋਦਰ ’ਚ ਧਰਨਾ ਲਗਾ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ’ਤੇ ਐੱਸ ਡੀ ਐੱਮ ਨੂੰ ਮੰਗ ਪੱਤਰ ਦਿਤਾ। ਧਰਨੇ ਨੂੰ ਅਕਾਲੀ ਦਲ ਦੇ ਆਗੂ ਕੇ ਐੱਸ ਮੱਖਣ, ਗੁਰਮੀਤ ਸਿੰਘ ਦਾਦੂਵਾਲ ਅਤੇ ਗੁਰਦਿਆਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਸਰਕਾਰ ਨੇ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਨ੍ਹਾਂ ਦੀ ਪਾਰਟੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰ ਦੇਵੇਗੀ।

Advertisement
×