ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੇਅਦਬੀ ਦੇ ਪਸ਼ਚਾਤਾਪ ਲਈ ਅਖੰਡ ਪਾਠ 26 ਤੋਂ

ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਦੇ ਪਸ਼ਚਾਤਾਪ ਲਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ...
Advertisement

ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਦੇ ਪਸ਼ਚਾਤਾਪ ਲਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 26 ਤੋਂ 28 ਅਕਤੂਬਰ ਤੱਕ ਅਖੰਡ ਪਾਠ ਕਰਵਾਉਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਕੌਲਪੁਰ ਪਿੰਡ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਸਥਾਨਕ ਸਿੱਖ ਅਗਾਂਹ ਵਾਸਤੇ ਰੋਜ਼ਾਨਾ ਸੰਗਤ ਕਰ ਸਕਣਗੇ। ਦੱਸਣਯੋਗ ਹੈ ਕਿ ਇੱਥੇ ਇਕ ਵਿਅਕਤੀ ਵੱਲੋਂ ਪੰਜ ਪਾਵਨ ਸਰੂਪ ਅੱਗਨ ਭੇਟ ਕਰ ਦਿੱਤੇ ਗਏ ਸਨ ਅਤੇ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਰੋਸ ਵਿੱਚ ਸੰਗਤ ਵੱਲੋਂ ਸਬੰਧਤ ਵਿਅਕਤੀ ਦੇ ਘਰ ਦੀ ਇਮਾਰਤ ਨੂੰ ਢਾਹ ਢੇਰੀ ਕਰ ਦਿੱਤਾ ਸੀ ਅਤੇ ਵਾਹਨ ਨੂੰ ਅੱਗ ਲਾ ਦਿੱਤੀ ਸੀ।

Advertisement

ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਜਥੇਦਾਰ ਗੜਗੱਜ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਖਵਰਸ਼ ਸਿੰਘ ਪੰਨੂ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਹਰਭਿੰਦਰ ਸਿੰਘ ਅਧਾਰਤ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਗੁਰੂ ਘਰ ਵਿੱਚ ਪ੍ਰਬੰਧ ਪੁਖਤਾ ਤੇ ਸੁਚੱਜੇ ਕਰਵਾ ਕੇ ਆਪਣੀ ਪੜਤਾਲੀਆ ਰਿਪੋਰਟ ਸਕੱਤਰੇਤ ਵਿਖੇ ਸੌਂਪ ਦਿੱਤੀ ਹੈ।

 

Advertisement
Show comments