DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਬਜ਼ੀ ਮੰਡੀ ਵਿੱਚ ਮਾੜੇ ਪ੍ਰਬੰਧ ਹੋਣ ਦਾ ਦੋਸ਼ ਲਾਇਆ

ਮਾਰਕੀਟ ਕਮੇਟੀ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

  • fb
  • twitter
  • whatsapp
  • whatsapp
Advertisement

ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਦੇ ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰਾ ਨੇ ਸਬਜ਼ੀ ਮੰਡੀ ਅੰਮ੍ਰਿਤਸਰ (ਵੱਲਾ) ਵਿੱਚ ਮਾੜੇ ਪ੍ਰਬੰਧਾਂ ਦਾ ਦੋਸ਼ ਲਾਉਦਿਆਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਇਸ ਮੰਡੀ ਦਾ ਪ੍ਰਬੰਧ ਖਰਾਬ ਹੋਇਆ ਹੈ। ਮੰਡੀ ਦੀਆਂ ਸਾਰੀਆਂ ਸੜਕਾਂ ’ਤੇ ਨਾਜਾਇਜ ਕਬਜ਼ੇ ਕਰਕੇ ਮਾਲ ਵੇਚਿਆ ਜਾ ਰਿਹਾ ਹੈ। ਮੰਡੀ ਦੇ ਅੰਦਰ ਆਪਣੇ ਸਾਧਨਾਂ ਟਰੈਕਟਰ ਟਰਾਲੀਆਂ, ਘੜੂੱਕੇ, ਟੈਂਪੂ ਜਾਂ ਹੋਰ ਸਾਧਨਾਂ ਦਾ ਮੰਡੀ ਅੰਦਰ ਦਾਖਲ ਹੋਣਾ ਮੁਸ਼ਕਿਲ ਬਣਿਆ ਹੋਇਆ ਹੈ। ਇਸ ਕਾਰਨ ਮੇਨ ਸੜਕ ’ਤੇ ਵੀ ਜਾਮ ਲੱਗ ਜਾਂਦਾ ਹੈ। ਇਸ ਸਬੰਧੀ ਪਹਿਲਾਂ ਵੀ ਕਈ ਵਾਰ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਨੂੰ ਦੱਸਿਆ ਗਿਆ ਹੈ। ਇਹ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਲਿਆ ਕਿ ਮੰਡੀ ਦੀ ਵਿਵਸਥਾ ਸੁਧਾਰਨ ਦੀ ਮੰਗ ਕੀਤੀ ਗਈ ਪ੍ਰੰਤੂ ਕਿਸੇ ਵੀ ਅਧਿਕਾਰੀ ਨੇ ਇਨ੍ਹਾਂ ਸਮੱਸਿਆਵਾਂ ਦੇ ਪੱਕੇ ਹੱਲ ਵੱਲ ਧਿਆਨ ਨਹੀਂ ਦਿੱਤਾ। ਜੇਕਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਇੱਕ ਹਫਤੇ ਬਾਅਦ ਸਖਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ, ਲੱਖਬੀਰ ਸਿੰਘ ਨਿਜਾਮਪੁਰ, ਤਰਸੇਮ ਸਿੰਘ ਨੰਗਲ, ਅਵਤਾਰ ਸਿੰਘ ਵਡਾਲਾ ਜੌਹਲ, ਧਰਮਿੰਦਰ ਸਿੰਘ ਕਿਲਾ, ਕਰਨੈਲ ਸਿੰਘ ਨਵਾਂ ਪਿੰਡ ਅਤੇ ਗੁਰਮੇਜ ਸਿੰਘ ਮੱਖਣਵਿੰਡੀ ਮੌਜੂਦ ਸਨ।

Advertisement

Advertisement
Advertisement
×