ਵਿਆਹ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ 12 ਨੂੰ
ਗੁਰੂ ਨਾਨਕ ਦੇਵ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ ਵਿਖੇ ਅੰਮ੍ਰਿਤ ਸੰਚਾਰ 12 ਅਗਸਤ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਦਿੰਦਿਆਂ ਦੱਸਿਆ ਕਿ ਅੰਮ੍ਰਿਤ ਅਭਿਲਾਖੀਆਂ...
Advertisement
ਗੁਰੂ ਨਾਨਕ ਦੇਵ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ ਵਿਖੇ ਅੰਮ੍ਰਿਤ ਸੰਚਾਰ 12 ਅਗਸਤ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਦਿੰਦਿਆਂ ਦੱਸਿਆ ਕਿ ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਸੰਚਾਰ ਮੌਕੇ ਕੱਕਾਰ ਭੇਟ ਰਹਿਤ ਦਿੱਤੇ ਜਾਣਗੇ। ਜਥੇਦਾਰ ਜੱਸਲ ਨੇ ਦੱਸਿਆ ਕਿ ਅੰਮ੍ਰਿਤ ਸੰਚਾਰ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਪਹਿਲੀ ਪਾਤਸ਼ਾਹੀ ਦਾ ਵਿਆਹ ਪੁਰਬ ਸਮਾਗਮ ਸੰਗਤਾਂ ਵੱਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ ਮੈਨੇਜਰ ਮਨਜੀਤ ਸਿੰਘ ਜਫਰਵਾਲ,ਜਤਿੰਦਰ ਪਾਲ ਸਿੰਘ ਵਿੱਕੀ, ਭਾਈ ਜਸਵਿੰਦਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।
Advertisement
Advertisement