ਅੰਮ੍ਰਿਤਸਰ: ਹੜ੍ਹਾਂ ਕਾਰਨ 161 ਪ੍ਰਾਇਮਰੀ ਸਕੂਲ ਪ੍ਰਭਾਵਿਤ
ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬਰਸਾਤਾਂ ਕਾਰਨ ਪ੍ਰਭਾਵਿਤ ਹੋਏ ਸਕੂਲਾਂ ਵਿੱਚ ਜਿੱਥੇ ਸਫਾਈ ਮੁਹਿੰਮ ਚਲਾ ਕੇ ਸਕੂਲਾਂ ਨੂੰ ਗੰਦਗੀ ਤੋਂ ਮੁਕਤ ਕੀਤਾ ਗਿਆ, ਉੱਥੇ ਹੀ ਵਿਦਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਮੱਛਰ ਮਾਰ ਧੂੰਏਂ ਅਤੇ ਦਵਾਈਆਂ ਦਾ ਛਿੜਕਾਅ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਕਰੀਬ 161 ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਇਮਾਰਤਾਂ ਪ੍ਰਭਾਵਿਤ ਹੋਈਆਂ ਹਨ ਜਿਨ੍ਹਾਂ ਦਾ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਮੁਆਇਨਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਿਥੇ ਅਧਿਆਪਕ ਅਤੇ ਵਿਦਿਆਰਥੀ ਸਕੂਲਾਂ ਦੀਆਂ ਇਮਾਰਤਾਂ ਅਤੇ ਮੁਸ਼ਕਿਲਾਂ ਸੰਬੰਧੀ ਸੰਪਰਕ ਕਰ ਸਕਦੇ ਹਨ।