ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੰਮ੍ਰਿਤਸਰ: ਐੱਸਸੀ ਭਾਈਚਾਰੇ ਦੇ ਕੁੱਲ 582 ਪਰਿਵਾਰਾਂ ਦੇ ਕਰਜ਼ੇ ਮੁਆਫ਼

5.82 ਕਰੋੜ ਦੇ ਕਰਜ਼ੇ ਮੁਆਫ਼ ਹੋਏ: ਡੀਸੀ
Advertisement

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 18 ਜੂਨ

Advertisement

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ 67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ ਜਿਸ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ਦੇ 582 ਲਾਭਪਾਤਰੀਆਂ ਦੇ 5 ਕਰੋੜ 82 ਲੱਖ ਦੇ ਕਰਜ਼ੇ ਮੁਆਫ਼ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੂਬਾ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਜ਼ਿਲ੍ਹੇ ਦੇ 582 ਐੱਸ.ਸੀ. ਪਰਿਵਾਰ ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਟ-ਆਫ਼ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਸੈਟਲ ਮੰਨਿਆ ਜਾਵੇਗਾ।

 

Advertisement