Amritsar News: ਸੰਸਦ ਮੈਂਬਰ ਔਜਲਾ ਗਡਕਰੀ ਨੂੰ ਮਿਲੇ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਦੀ ਮੰਗ ਕੀਤੀ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਲਗਾਤਾਰ ਵੱਧ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਦੀ ਮੰਗ ਕੀਤੀ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਲਗਾਤਾਰ ਵੱਧ ਰਹੇ ਟ੍ਰੈਫਿਕ ਦੇ ਦਬਾਅ, ਏਅਰਪੋਰਟ ਰੋਡ ’ਤੇ ਹਰ ਰੋਜ਼ ਲੱਗਣ ਵਾਲੇ ਜਾਮ ਅਤੇ ਆਉਣ ਵਾਲੇ ਸਮੇਂ ਵਿੱਚ ਟ੍ਰੈਫਿਕ ਸੰਬੰਧੀ ਚੁਣੌਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਖਿਆ ਕਿ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਵਿੱਚੋਂ ਇੱਕ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ, ਸੈਲਾਨੀ, ਕਾਰੋਬਾਰੀ ਅਤੇ ਦੇਸ਼-ਵਿਦੇਸ਼ ਤੋਂ ਯਾਤਰੀ ਪਹੁੰਚਦੇ ਹਨ। ਆਉਣ ਵਾਲੇ ਸਮੇਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇ ਦੇ ਪੂਰੀ ਤਰ੍ਹਾਂ ਚਾਲੂ ਹੋਣ ਅਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਸ਼ੁਰੂ ਹੋਣ ਨਾਲ ਇਸ ਮਾਰਗ ’ਤੇ ਵਾਹਨਾਂ ਦੀ ਗਿਣਤੀ ਕਈ ਗੁਣਾ ਵੱਧ ਜਾਵੇਗੀ।
ਜੇਕਰ ਹੁਣ ਤੋਂ ਹੀ ਲੋੜੀਂਦੇ ਸੜਕੀ ਬੁਨਿਆਦੀ ਢਾਂਚੇ ਦਾ ਵਿਸਥਾਰ ਨਾ ਕੀਤਾ ਗਿਆ ਤਾਂ ਟ੍ਰੈਫਿਕ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਸੰਸਦ ਮੈਂਬਰ ਨੇ ਗਡਕਰੀ ਦੇ ਸਾਹਮਣੇ ਗੁਮਟਾਲਾ ਬਾਈਪਾਸ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਹੁੰਦੇ ਹੋਏ ਮੋਰਚਾ ਸਾਹਿਬ ਗੁਰਦੁਆਰਾ ਨੇੜੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਰਾਊਂਡਅਬਾਊਟ ਤੱਕ ਐਲੀਵੇਟਿਡ ਕੋਰੀਡੋਰ ਬਣਾਉਣ ਦਾ ਪ੍ਰਸਤਾਵ ਰੱਖਿਆ।

